ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਮ ਆਦਮੀ ਪਾਰਟੀ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਵਿਧਾਇਕ ਸ਼ੀਤਲ ਅੰਗੁਰਾਲ ਨੂੰ 15 ਦਿਨਾਂ 'ਚ ਜਵਾਬ ਦੇਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੋਟਿਸ ਉਨ੍ਹਾਂ ਨੂੰ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਆਪਣੀ ਹੀ ਪਾਰਟੀ ਦੇ ਨੇਤਾ 'ਤੇ ਦੋਸ਼ ਲਗਾਉਣ ਲਈ ਜਾਰੀ ਕੀਤਾ ਗਿਆ ਹੈ।
ਫੇਸਬੁੱਕ ਲਾਈਵ 'ਤੇ ਕਹੀ ਸੀ ਇਹ ਗੱਲ
ਦੱਸ ਦੇਈਏ ਕਿ ਹਾਲ ਹੀ 'ਚ ਸ਼ੀਤਲ ਅੰਗੁਰਲ ਫੇਸਬੁੱਕ 'ਤੇ ਲਾਈਵ ਹੋਏ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਹੀ ਪਾਰਟੀ ਦੇ ਨੇਤਾ 'ਤੇ ਦੋਸ਼ ਲਗਾਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਵੀ ਆਪ ਪਾਰਟੀ ਦਾ ਵਰਕਰ ਹਾਂ। ਜੋ ਵੀ ਮੇਰੇ ਨਾਲ ਪਿਛਲੇ 5 ਮਹੀਨਿਆਂ ਤੋਂ ਜੁੜਿਆ ਹੋਇਆ ਹੈ ਅਤੇ ਜਿਸ ਨੇ AAP ਪਾਰਟੀ ਲਈ ਕੰਮ ਕੀਤਾ ਹੈ। ਉਸ ਨੂੰ ਇੱਕ ਗੁੰਡੇ ਅਤੇ ਬਦਮਾਸ਼ ਦਾ ਟੈਗ ਦਿੱਤਾ ਗਿਆ। ਜੋ ਕੋਈ ਵੀ ਮੇਰੀ ਹੱਕ ਵਿੱਚ ਖੜਾ ਹੋਇਆ। ਉਸਨੂੰ ਡਰਾਇਆ-ਧਮਕਾਇਆ ਗਿਆ ਤਾਂ ਕਿ ਗ਼ੁਲਾਮੀ ਕਰੇ।
ਇਸ ਮਾਮਲੇ ਵਿੱਚ ਮੁਕੇਸ਼ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਦੱਸ ਦੇਈਏ ਕਿ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਮੁਕੇਸ਼ ਸੇਠੀ ਨੂੰ ਅਗਵਾ ਕਰਕੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ-6 ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਸੀ ਕਿ ਮੁਲਜ਼ਮਾਂ ਨੇ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ।