ਆਮ ਆਦਮੀ ਪਾਰਟੀ ਪੰਜਾਬ ਵਿਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਨਿਊਜ਼ 18 ਦੀ ਰਿਪੋਰਟ ਮੁਤਾਬਕ ਅਰਵਿੰਦਰ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਤੇ ਸੰਦੀਪ ਪਾਠਕ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ 'ਚ ਕੇਜਰੀਵਾਲ ਨੇ ਪਾਰਟੀ ਨੂੰ ਪੰਜਾਬ 'ਚ ਇਕੱਲੇ ਚੋਣ ਲੜਨ ਲਈ ਹਰੀ ਝੰਡੀ ਦੇ ਦਿੱਤੀ ਹੈ।
13 ਸੀਟਾਂ ਲਈ 40 ਨਾਮ ਸ਼ਾਰਟਲਿਸਟ
'ਆਪ' ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜਨ ਲਈ ਸਰਵੇਖਣ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਵੇ 'ਚ 40 ਨੇਤਾਵਾਂ ਦੇ ਨਾਂ ਸ਼ਾਰਟਲਿਸਟ ਕੀਤੇ ਗਏ ਹਨ। ਇਨ੍ਹਾਂ ਸ਼ਾਰਟਲਿਸਟ ਕੀਤੇ ਨੇਤਾਵਾਂ 'ਚੋਂ ਪਾਰਟੀ 13 ਨੇਤਾਵਾਂ ਨੂੰ ਲੋਕ ਸਭਾ ਸੀਟਾਂ ਲਈ ਉਮੀਦਵਾਰ ਬਣਾਏਗੀ।
CM ਨੇ ਦਿੱਤੇ 13 ਜ਼ੀਰੋ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਨੂੰ ਲੈ ਕੇ ਨਵਾਂ ਨਾਅਰਾ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਇਸ ਵਾਰ ਪੰਜਾਬ ਵਿੱਚ 13 ਜ਼ੀਰੋ ਦਾ ਨਾਅਰਾ ਦਿੱਤਾ ਹੈ। ਸੀਐਮ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ।