ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਹੋ ਗਿਆ ਹੈ। ਦਿੱਲੀ 'ਚ 'ਆਪ' 4 ਸੀਟਾਂ 'ਤੇ ਜਦਕਿ ਕਾਂਗਰਸ 3 ਸੀਟਾਂ 'ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਗੁਜਰਾਤ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸੀਟਾਂ ਨੂੰ ਲੈ ਕੇ ਵੀ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਗਿਆ ਹੈ।
ਦਿੱਲੀ ਵਿੱਚ 4-3 ਦਾ ਫਾਰਮੂਲਾ
'ਆਪ' ਦਿੱਲੀ ਦੀਆਂ 4 ਸੀਟਾਂ 'ਤੇ ਚੋਣ ਲੜੇਗੀ। ਇਸ ਵਿੱਚ ਨਵੀਂ ਦਿੱਲੀ, ਦੱਖਣੀ ਦਿੱਲੀ, ਪੱਛਮੀ ਦਿੱਲੀ ਅਤੇ ਪੂਰਬੀ ਦਿੱਲੀ ਸੀਟਾਂ ਦੇ ਨਾਂ ਸ਼ਾਮਲ ਹਨ। 2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਸਾਰੀਆਂ 7 ਸੀਟਾਂ 'ਤੇ ਕਬਜ਼ਾ ਕਰ ਲਿਆ ਸੀ। ਕਾਂਗਰਸ ਤਿੰਨ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰੇਗੀ। ਇਨ੍ਹਾਂ ਵਿੱਚ ਚਾਂਦਨੀ ਚੌਕ, ਉੱਤਰੀ ਪੱਛਮੀ ਅਤੇ ਉੱਤਰ ਪੂਰਬੀ ਦਿੱਲੀ ਦੀਆਂ ਸੀਟਾਂ ਸ਼ਾਮਲ ਹਨ।
ਜਾਣੋ ਕੌਣ ਕਿੱਥੋਂ-ਕਿੱਥੋਂ ਚੋਣ ਲੜੇਗਾ
ਕਾਂਗਰਸ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਚੋਣ ਲੜੇਗੀ। ਜਦਕਿ ਹਰਿਆਣਾ 'ਚ ਕਾਂਗਰਸ 9 ਸੀਟਾਂ 'ਤੇ ਅਤੇ 'ਆਪ' ਸਿਰਫ ਇਕ ਸੀਟ 'ਤੇ ਚੋਣ ਲੜੇਗੀ। ਜਦਕਿ ਕਾਂਗਰਸ ਗੁਜਰਾਤ ਦੀਆਂ 26 ਲੋਕ ਸਭਾ ਸੀਟਾਂ 'ਚੋਂ 24 'ਤੇ ਚੋਣ ਲੜੇਗੀ। ਜਦਕਿ 'ਆਪ' ਸਿਰਫ਼ 2 ਸੀਟਾਂ 'ਤੇ ਹੀ ਚੋਣ ਲੜੇਗੀ। 'ਆਪ' ਭਰੂਚ ਅਤੇ ਭਾਵਨਗਰ ਤੋਂ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਗੋਆ 'ਚ ਵੀ ਕਾਂਗਰਸ 2 ਸੀਟਾਂ 'ਤੇ ਚੋਣ ਲੜੇਗੀ।
ਪੰਜਾਬ 'ਚ ਵੱਖਰੇ ਤੌਰ 'ਤੇ ਚੋਣ ਲੜਨਗੇ
ਦੋਵਾਂ ਪਾਰਟੀਆਂ ਨੇ ਰਾਸ਼ਟਰੀ ਪੱਧਰ 'ਤੇ ਗਠਜੋੜ ਤਾਂ ਬਣਾ ਲਿਆ ਹੈ ਪਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਕੋਈ ਸਮਝੌਤਾ ਨਹੀਂ ਹੋ ਸਕਿਆ ਹੈ। ਪੰਜਾਬ ਵਿੱਚ ਦੋਵੇਂ ਪਾਰਟੀਆਂ ਅਲੱਗ-ਅਲੱਗ ਚੋਣਾਂ ਲੜਨਗੀਆਂ। ਪੰਜਾਬ ਦੀਆਂ ਦੋਵੇਂ ਪਾਰਟੀਆਂ ਦੇ ਆਗੂ ਵੀ ਇਹੀ ਚਾਹੁੰਦੇ ਸਨ। ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਆਪ ਆਗੂਆਂ ਦੀ ਰਾਏ ਜਾਣਨ ਲਈ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਸੀ।