ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਵਿੱਚ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਦੌਰਾਨ ਸੰਗਰੂਰ ਤੋਂ ਮੀਤ ਸਿੰਘ ਹੇਅਰ ਨੂੰ ਟਿਕਟ ਦਿੱਤੀ ਗਈ ਹੈ। ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ। ਸੂਚੀ ਪੜ੍ਹੋ
ਪੰਜਾਬ ਦੇ 5 ਮੰਤਰੀਆਂ ਨੂੰ ਟਿਕਟਾਂ
ਆਪ ਨੇ ਪੰਜਾਬ ਦੇ 5 ਮੌਜੂਦਾ ਮੰਤਰੀਆਂ ਨੂੰ ਟਿਕਟਾਂ ਦਿੱਤੀਆਂ ਹਨ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪਾਰਟੀ ਆਪਣੇ ਮੰਤਰੀਆਂ ਨੂੰ ਟਿਕਟਾਂ ਦੇ ਕੇ ਉਨ੍ਹਾਂ ਦੇ ਕੰਮਾਂ ਨੂੰ ਲੈ ਕੇ ਲੋਕਾਂ ਤੋਂ ਵੋਟਾਂ ਮੰਗਣਾ ਚਾਹੁੰਦੇ ਹਨ। ਖੇਡ ਮੰਤਰੀ ਮੀਤ ਹੇਅਰ ਨੂੰ ਸੰਗਰੂਰ ਸੀਟ ਤੋਂ ਟਿਕਟ ਦਿੱਤੀ ਗਈ ਹੈ। ਭਗਵੰਤ ਮਾਨ ਖੁਦ ਇਸ ਸੀਟ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਹਨ।
ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਟਿਕਟ
'ਆਪ' ਨੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਵੀ ਲੋਕ ਸਭਾ ਟਿਕਟ ਦਿੱਤੀ ਹੈ। ਅਦਾਕਾਰ ਕਰਮਜੀਤ ਅਨਮੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ। ਉਹ ਕਈ ਮੌਕਿਆਂ 'ਤੇ ਜਨਤਕ ਤੌਰ 'ਤੇ ਪੰਜਾਬ ਸਰਕਾਰ ਅਤੇ ਭਗਵੰਤ ਮਾਨ ਦੀ ਤਾਰੀਫ਼ ਵੀ ਕਰ ਚੁੱਕੇ ਹਨ।
ਗੁਰਪ੍ਰੀਤ ਸਿੰਘ ਜੀਪੀ ਨੂੰ ਦਿੱਤੀ ਗਈ ਟਿਕਟ
ਹਾਲ ਹੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ਟਿਕਟ ਦਿੱਤੀ ਗਈ ਹੈ। ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਕਿਉਂਕਿ ਜੀਪੀ ਚੰਨੀ ਤੋਂ ਕਾਂਗਰਸ ਵਿੱਚ ਨਰਾਜ਼ ਸੀ। ਜਿਸ ਕਾਰਨ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।