ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣ ਗਏ ਹਨ। ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਬਣਾਇਆ ਗਿਆ ਹੈ ਜਦੋਂ ਕਿ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਕਾਂਗਰਸ ਅੰਮ੍ਰਿਤਸਰ ਦੇ 85 ਵਾਰਡਾਂ ਵਿੱਚ 40 ਕੌਂਸਲਰਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਗਈ ਸੀ, ਇਸ ਦੇ ਬਾਵਜੂਦ ਇਹ ਆਪਣਾ ਮੇਅਰ ਨਹੀਂ ਬਣਾ ਸਕੀ।
ਅੰਮ੍ਰਿਤਸਰ’ਚ 85 ਵਾਰਡ ਹਨ, ਜਿਸ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ’ਚ ਕਾਂਗਰਸ ਦੇ ਕੌਂਸਲਰਾਂ ਦੀ ਸਭ ਤੋਂ ਵੱਧ ਗਿਣਤੀ 40 ਸੀ।
ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।