ਪੰਜਾਬ 'ਚ ਆਮ ਆਦਮੀ ਪਾਰਟੀ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਐੱਮ.ਐੱਲ.ਏ.ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ਆਪਣੇ ਅਸਤੀਫ਼ੇ ਦੀ ਖਬਰ ਸ਼ੇਅਰ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਕਿ ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ । ਮੇਰੀਆਂ ਸ਼ੁਭਕਾਮਨਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ,ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।
ਪੰਜਾਬ ਭਾਰਤ ਦੀ ਇੱਕ ਸਿਆਸਤਦਾਨ ਅਤੇ ਗਾਇਕਾ ਹੈ। ਉਹ ਪੰਜਾਬ ਵਿਧਾਨ ਸਭਾ ਵਿੱਚ ਖਰੜ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਵਿਧਾਇਕ ਹੈ। ਉਹ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਹੈ। ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਵਜੋਂ ਚੁਣੀ ਗਈ ਸੀ। ਅਨਮੋਲ ਗਗਨ ਮਾਨ ਨੂੰ ਗਗਨਦੀਪ ਕੌਰ ਮਾਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।
2020 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ
ਅਨਮੋਲ ਗਗਨ ਮਾਨ 2020 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਉਸਨੇ ਗਾਇਕੀ ਦਾ ਆਪਣਾ ਪੇਸ਼ਾ ਛੱਡ ਦਿੱਤਾ ਅਤੇ ਪੂਰਾ ਸਮਾਂ ਰਾਜਨੀਤੀ ਨੂੰ ਸਮਰਪਿਤ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ 'ਆਪ' ਨੇ ਅਨਮੋਲ ਗਗਨ ਮਾਨ ਨੂੰ ਚੋਣਾਂ ਵਿੱਚ ਖਰੜ ਤੋਂ ਟਿਕਟ ਦੇ ਕੇ ਉਨ੍ਹਾਂ 'ਤੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ, ਜਿਸ 'ਤੇ ਉਹ ਖਰੀ ਉਤਰੀ।