ਖਬਰਿਸਤਾਨ ਨੈਟੱਵਰਕ- ਅੰਮ੍ਰਿਤਸਰ ਈਸਟ ਤੋਂ 'ਆਪ' ਵਿਧਾਇਕ ਜੀਵਨਜੋਤ ਕੌਰ ਦੇ ਪਤੀ ਵੱਲੋਂ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਉਸ ਨੂੰ ਡਿਊਟੀ 'ਤੇ ਤਾਇਨਾਤ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਦੇ ਦੇਖਿਆ ਗਿਆ। ਦੋਸ਼ ਹੈ ਕਿ ਉਸ ਨੇ ਆਪਣੇ ਆਪ ਨੂੰ ਵਿਧਾਇਕ ਦਾ ਪਤੀ ਦੱਸ ਕੇ ਪੁਲਿਸ ਵਾਲਿਆਂ ਨੂੰ ਧਮਕੀਆਂ ਦੇਣ ਅਤੇ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਮੈਂ ਵਿਧਾਇਕ ਜੀਵਨਜੋਤ ਕੌਰ ਦਾ ਪਤੀ ਹਾਂ।