ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 2013 ਵਿਚ ਇੱਕ ਲੜਕੀ ਨਾਲ ਛੇੜ-ਛਾੜ ਅਤੇ ਕੁੱਟ-ਮਾਰ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ 10 ਸਤੰਬਰ ਨੂੰ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਲਾਲਪੁਰਾ ਦੇ ਨਾਲ-ਨਾਲ ਅਦਾਲਤ ਨੇ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਹੈ।
ਜਾਣੋ ਪੂਰਾ ਮਾਮਲਾ
ਦੱਸਿਆ ਜਾ ਰਿਹਾ ਹੈ ਕਿ 2013 ਵਿੱਚ ਤਰਨਤਾਰਨ ਦੇ ਉਸਮਾ ਪਿੰਡ ਵਿੱਚ ਇੱਕ ਵਿਆਹ ਦੌਰਾਨ ਮਨਜਿੰਦਰ ਲਾਲਪੁਰਾ 'ਤੇ ਇੱਕ ਕੁੜੀ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਪੀੜਤ ਔਰਤ ਨੇ ਦੋਸ਼ ਲਗਾਇਆ ਸੀ ਕਿ ਛੇੜਛਾੜ ਦੇ ਨਾਲ-ਨਾਲ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਜਿਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਦਰਜ ਕੀਤਾ ਗਿਆ ਸੀ। 12 ਸਾਲਾਂ ਬਾਅਦ ਹੁਣ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।