ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਸਮੇਤ ਕਈ ਵਿਧਾਇਕਾਂ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਟੀਨੂੰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਨਗੇ। ਪੁਲਸ ਨੇ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹਨ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
14 ਮਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਹੈ ਆਖ਼ਰੀ ਤਰੀਕ
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋ ਗਈ ਸੀ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 14 ਮਈ ਹੈ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਦਿਨ ਬੁੱਧਵਾਰ ਨੂੰ ਹੋਵੇਗੀ। ਰੀਜੈਕਸ਼ਨ ਤੋਂ ਬਾਅਦ ਬਾਕੀ ਰਹਿੰਦੇ ਉਮੀਦਵਾਰ ਸ਼ੁੱਕਰਵਾਰ 17 ਮਈ ਤੱਕ ਆਪਣੇ ਨਾਂ ਵਾਪਸ ਲੈ ਸਕਦੇ ਹਨ।
ਪੰਜਾਬ ਵਿੱਚ ਵੋਟਾਂ 1 ਜੂਨ ਨੂੰ ਪੈਣਗੀਆਂ
ਦੱਸ ਦੇਈਏ ਕਿ ਪੰਜਾਬ 'ਚ ਆਖਰੀ ਪੜਾਅ ਯਾਨੀ ਕਿ 1 ਜੂਨ ਨੂੰ ਵੋਟਿੰਗ ਹੋਣੀ ਹੈ। 17 ਮਈ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਦੋ ਹਫ਼ਤੇ ਬਾਅਦ 1 ਜੂਨ ਨੂੰ ਵੋਟਿੰਗ ਹੋਵੇਗੀ। ਤਿੰਨ ਦਿਨ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਸਾਹਮਣੇ ਆਉਣਗੇ। ਚੋਣ ਕਮਿਸ਼ਨ ਨੇ ਚੋਣਾਂ ਸਬੰਧੀ ਅਬਜ਼ਰਵਰ ਵੀ ਤਾਇਨਾਤ ਕਰ ਦਿੱਤੇ ਹਨ।