ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਮਨੀ ਚੋਣਾਂ ਲਈ ਆਪ ਪਾਰਟੀ ਪ੍ਰਧਾਨ ਦੀ ਮੌਜੂਦਗੀ 'ਚ ਸੰਜੀਵ ਅਰੋੜਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ| ਜਿਸ ਲਈ ਵੋਟਿੰਗ 19 ਜੂਨ ਪੈਣਗੀਆਂ ਤੇ ਇਸ ਦਾ ਨਤੀਜਾ 23 ਜੂਨ ਨੂੰ ਆਵੇਗਾ | ਪਰਚਾ ਭਰਨ ਤੋਂ ਪਹਿਲਾਂ ਲੁਧਿਆਣਾ 'ਚ ਰੋਡ ਸ਼ੋਅ ਕੱਢਿਆ ਗਿਆ | ਜਿਸ ਦੌਰਾਨ CM ਮਾਨ ਦੇ ਨਾਲ ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਅੱਪ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹੇ |
ਇਹ ਰੋਡ ਸ਼ੋਅ ਆਰਤੀ ਚੌਕ ਤੋਂ ਸ਼ੁਰੂ ਹੋਇਆ ਅਤੇ ਭਾਈ ਬਾਲਾ ਚੌਕ ਰਾਹੀਂ ਮਿੰਨੀ ਸਕੱਤਰੇਤ ਦੇ ਬਾਹਰ ਸਮਾਪਤ ਹੋਇਆ। ਜਦੋਂ ਸੰਜੀਵ ਅਰੋੜਾ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਤਾਂ ਉਨ੍ਹਾਂ ਦੇ ਨਾਲ ਪਾਰਟੀ ਵਰਕਰਾਂ ਅਤੇ ਸਥਾਨਕ ਨਾਗਰਿਕਾਂ ਦੀ ਭਾਰੀ ਭੀੜ ਦੇਖੀ ਗਈ। ਹਾਲਾਂਕਿ, ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਿਖਾਈ ਨਹੀਂ ਦਿੱਤੇ।
'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ, "ਅੱਜ ਸਾਨੂੰ ਲੋਕਾਂ ਤੋਂ ਬਹੁਤ ਪਿਆਰ ਮਿਲਿਆ ਹੈ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਸੀ। ਜੇਕਰ ਇਸ ਚੋਣ ਨੂੰ 2027 ਦਾ ਚਿਹਰਾ ਮੰਨਿਆ ਜਾ ਰਿਹਾ ਹੈ, ਤਾਂ 2027 ਵਿੱਚ ਆਪ ਦੀ ਵਾਪਸੀ ਹੁਣ ਤੈਅ ਹੈ।"
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਹਜ਼ਾਰਾਂ 'ਆਪ' ਸਮਰਥਕ ਸੰਜੀਵ ਅਰੋੜਾ ਨਾਲ ਆਪਣੀ ਇੱਕਜੁੱਟਤਾ ਦਾ ਪ੍ਰਦਰਸ਼ਨ ਕਰਨ ਲਈ ਪਾਰਟੀ ਦੇ ਰੋਡ ਸ਼ੋਅ ਵਿੱਚ ਇਕੱਠੇ ਹੋਏ। ਸੰਜੀਵ ਅਰੋੜਾ ਦੇ ਨਾਲ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਰੋਡ ਸ਼ੋਅ ਦੀ ਅਗਵਾਈ ਕੀਤੀ।
30 ਸਾਲਾਂ ਦਾ ਕੰਮ ਤਿੰਨ ਸਾਲਾਂ 'ਚ ਪੂਰਾ ਕੀਤਾ
ਸੰਜੀਵ ਅਰੋੜਾ ਨੇ 'ਆਪ' ਲੀਡਰਸ਼ਿਪ ਅਤੇ ਲੁਧਿਆਣਾ ਦੇ ਲੋਕਾਂ ਦਾ ਉਨ੍ਹਾਂ ਦੇ ਵਿਸ਼ਵਾਸ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਪ੍ਰਮਾਤਮਾ ਦੀ ਕਿਰਪਾ ਅਤੇ ਤੁਹਾਡੇ ਸਮਰਥਨ ਨਾਲ, ਅਸੀਂ ਲੁਧਿਆਣਾ ਨੂੰ ਇੱਕ ਮਾਡਲ ਸ਼ਹਿਰ ਵਿੱਚ ਬਦਲਾਂਗੇ।" 'ਆਪ' ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਅਰੋੜਾ ਨੇ ਕਿਹਾ, "ਇਹ ਉਹ ਪਾਰਟੀ ਹੈ ਜਿਸ ਨੇ ਸਿਰਫ਼ ਤਿੰਨ ਸਾਲਾਂ ਵਿੱਚ 30-50 ਸਾਲਾਂ ਦੇ ਰੁਕੇ ਹੋਏ ਕੰਮ ਪੂਰੇ ਕੀਤੇ। ਅਸੀਂ ਢਾਈ ਮਹੀਨਿਆਂ ਦੇ ਅੰਦਰ 50-60 ਸਾਲ ਪੁਰਾਣੀਆਂ ਪੈਂਡਿੰਗ ਰਜਿਸਟਰੀਆਂ ਦਾ ਹੱਲ ਕੀਤਾ। ਸਾਡਾ ਵਿਜ਼ਨ ਲੁਧਿਆਣਾ ਨੂੰ ਇੱਕ ਅਜਿਹਾ ਸ਼ਹਿਰ ਬਣਾਉਣਾ ਹੈ ਜਿਸ ਨੂੰ ਦੂਜੇ ਸੂਬਿਆਂ ਦੇ ਲੋਕ ਦੇਖਣ ਆਉਣਗੇ।"
ਅੱਜ ਅਰੋੜਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਲੁਧਿਆਣਾ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸ਼ਹਿਰ ਲਈ 'ਆਪ' ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਪਾਰਟੀ ਦੀ ਲੀਡਰਸ਼ਿਪ ਅਤੇ ਸਮਰਥਕਾਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੀ ਚੋਣ ਵਿੱਚ ਪਾਰਟੀ ਇੱਕ ਹੋਰ ਇਤਿਹਾਸਕ ਜਿੱਤ ਹਾਸਲ ਕਰੇਗੀ ।
ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਅਤੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ|
ਵਿਧਾਇਕ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ
ਤੁਹਾਨੂੰ ਦੱਸ ਦੇਈਏ ਕਿ ਇਹ ਸੀਟ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਥੇ ਲੰਬੇ ਸਮੇਂ ਤੋਂ ਆਪਣੀ ਤਾਕਤ ਦਿਖਾ ਰਹੇ ਹਨ। ਇਸ ਦੇ ਨਾਲ ਹੀ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦੀ ਉਡੀਕ ਕਰ ਰਹੇ ਸਨ।