ਪੰਜਾਬ 'ਚ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਹੀ ਇਕ ਨੇਤਾ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਦੇ ਖਿਲਾਫ ਚੋਣ ਲੜ ਰਹੇ ਜ਼ਿਲਾ ਪ੍ਰਧਾਨ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਦੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਦਿੱਤੀ ਗਈ ਹੈ। ਦੱਸ ਦੇਈਏ ਕਿ ਗੁਰਦੀਪ ਪਾਠ ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਸਨ। ਉਨ੍ਹਾਂ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ, ਜਿਸ ਕਾਰਨ ਬਾਠ ਨੂੰ ਪਾਰਟੀ ਵਿੱਚੋਂ ਕੱਢਣ ਲਈ ਦੋ ਦਲੀਲਾਂ ਦਿੱਤੀਆਂ ਗਈਆਂ ਹਨ।
'ਆਪ' ਵੱਲੋਂ ਜਾਰੀ ਹੁਕਮਾਂ ਅਨੁਸਾਰ ਪਾਰਟੀ ਦੇ ਧਿਆਨ 'ਚ ਆਇਆ ਹੈ ਕਿ ਆਪ ਆਉਣ ਵਾਲੀਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਖਿਲਾਫ ਚੋਣ ਲੜ ਰਹੇ ਹਨ ਅਤੇ ਮੀਡੀਆ 'ਚ ਪਾਰਟੀ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੋਇਆ ਹੈ |