AAP ਨੇ ਨਗਰ ਨਿਗਮ ਚੋਣਾਂ ਲਈ ਕੱਸੀ ਕਮਰ , ਲੀਡਰਾਂ ਨੂੰ ਸੌਂਪੀ ਇਹ ਜ਼ਿੰਮੇਵਾਰੀ
ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਦਿਆਂ ਹੀ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ ਅਤੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰ ਲਿਆ ਹੈ। ਇਸ ਦੀ ਸੂਚੀ ਵੀ ਸਾਹਮਣੇ ਆਈ ਹੈ। ਪਾਰਟੀ ਪਹਿਲੀ ਵਾਰ ਨਗਰ ਨਿਗਮ ਚੋਣਾਂ ਲੜਨ ਜਾ ਰਹੀ ਹੈ ਅਤੇ ਇਸ ਵਿਚ ਆਪਣੀ ਸਾਰੀ ਤਾਕਤ ਲਗਾਉਣਾ ਚਾਹੇਗੀ।
ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਜਿਸ ਵਿੱਚ 37 ਲੱਖ ਤੋਂ ਵੱਧ ਵੋਟਰ ਵੋਟ ਪਾਉਣਗੇ। ਇਨ੍ਹਾਂ ਵਿੱਚ 19.55 ਲੱਖ ਪੁਰਸ਼ ਅਤੇ 17.75 ਲੱਖ ਔਰਤਾਂ ਅਤੇ 204 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਵਿੱਚ ਵੀ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਰਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਕੱਲ੍ਹ ਯਾਨੀ 9 ਤੋਂ 12 ਦਸੰਬਰ ਤੱਕ ਨਾਮਜ਼ਦਗੀਆਂ ਭਰਨੀਆਂ ਜਾਣਗੀਆਂ | ਇਸ ਦੇ ਨਾਲ ਹੀ 13 ਦਸੰਬਰ ਨੂੰ ਕਾਗਜ਼ਾਂ ਦਿ ਪੜਤਾਲ ਹੋਵੇਗੀ | ਨਗਰ ਨਿਗਮ ਚੋਣਾਂ ,ਈ 21 ਦਸੰਬਰ ਨੂੰ ਵੋਟਾਂ ਪੈਣਗੀਆਂ | ਉਸੇ ਸ਼ਾਮ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤਕ ਵੋਟਾਂ ਪੈਣਗੀਆਂ | EVM ਰਾਹੀਂ ਹੀ ਚੋਣਾਂ ਹੋਣਗੀਆਂ |
'Municipal corporation elections','Municipal corporation elections Jalandhar','AAP','AAP Leaders','Punjab News'