ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ‘ਆਪ’ ਆਗੂ ਅਮਨ ਅਰੋੜਾ ਨੂੰ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਸੀਐਮ ਮਾਨ ਨੇ ਐਕਸ'ਤੇ ਫੋਟੋ ਸ਼ੇਅਰ ਕਰਕੇ ਦਿੱਤੀ ਹੈ।
ਸ਼ੈਰੀ ਕਲਸੀ ਨੂੰ ਬਣਾਇਆ ਵਰਕਿੰਗ ਕਮੇਟੀ ਦਾ ਮੁਖੀ
ਸੀਐਮ ਮਾਨ ਨੇ ਐਕਸ 'ਤੇ ਲਿਖਿਆ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ 'ਤੇ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਮੇਂ 'ਚ ਉਹ ਪੰਜਾਬ 'ਚ ਪਾਰਟੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਕੇ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਪੰਜਾਬ ਵਿੱਚ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਸੀਐਮ ਦੇ ਅਹੁਦੇ ਦੇ ਨਾਲ-ਨਾਲ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲ ਰਹੇ ਹਨ। ਪਰ ਹੁਣ ਉਹ ਚਾਹੁੰਦੇ ਹਨ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ ਅਤੇ ਹੋਰ ਆਗੂਆਂ ਨੂੰ ਮੌਕਾ ਦਿੱਤਾ ਜਾਵੇ।