'ਆਪ' ਸਰਕਾਰ ਨੇ ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਤਹਿਤ ਹੁਣ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਮਿਲਣਗੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਔਰਤਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਅਸੀਂ ਪੂਰਾ ਕਰ ਦਿੱਤਾ ਹੈ। ਇਸ ਸਕੀਮ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ।
ਚੋਣ ਜਿੱਤੇ ਤਾਂ ਔਰਤਾਂ ਨੂੰ ਮਿਲਣਗੇ 2100 ਰੁਪਏ
ਕੇਜਰੀਵਾਲ ਨੇ ਅੱਗੇ ਕਿਹਾ ਕਿ ਜੇਕਰ ਦਿੱਲੀ 'ਚ ਦੁਬਾਰਾ ਚੁਣੇ ਜਾਂਦੇ ਹਾਂ ਤਾਂ ਅਸੀਂ ਇਸ ਨੂੰ ਵਧਾ ਕੇ 2100 ਰੁਪਏ ਕਰ ਦੇਵਾਂਗੇ। ਇਸ ਦੇ ਨਾਲ ਹੀ ਆਟੋ ਚਾਲਕ ਦੀ ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, ਹੋਲੀ ਦੀਵਾਲੀ 'ਤੇ ਵਰਦੀ ਬਣਾਉਣ 'ਤੇ 2500-2500 ਰੁਪਏ, 10 ਲੱਖ ਰੁਪਏ ਦਾ ਜੀਵਨ ਬੀਮਾ, 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਅਤੇ ਆਟੋ ਚਾਲਕਾਂ ਦੇ ਬੱਚਿਆਂ ਨੂੰ ਕੋਚਿੰਗ ਦੇ ਪੈਸੇ ਦਿੱਤੇ ਜਾਣਗੇ।
2 ਮਹੀਨੇ ਬਾਅਦ ਹੋਣਗੀਆਂ ਚੋਣਾਂ
ਦੱਸ ਦੇਈਏ ਕਿ ਮਹਿਲਾ ਸਨਮਾਨ ਯੋਜਨਾ ਨੂੰ ਅਜਿਹੇ ਸਮੇਂ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਿਰਫ 2 ਮਹੀਨੇ ਬਾਕੀ ਹਨ। ਆਮ ਆਦਮੀ ਪਾਰਟੀ ਨੇ ਫਰਵਰੀ ਵਿੱਚ ਹੋਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲਈ ਉਸ ਨੇ ਇਸ ਸਕੀਮ ਦਾ ਐਲਾਨ ਕੀਤਾ ਹੈ।