ਪੰਜਾਬੀ ਸੱਭਿਆਚਾਰ ਨੂੰ ਦੇਸ਼-ਵਿਦੇਸ਼ 'ਚ ਪ੍ਰਫੁੱਲਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੂੰ ਪੰਜਾਬ ਸਰਕਾਰ ਨੇ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਸਰਕਾਰ ਨੇ ਦੀਪਕ ਬਾਲੀ ਨੂੰ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਦੀਪਕ ਬਾਲੀ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ।
ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਇਹ ਜ਼ਿੰਮੇਵਾਰੀ
ਆਪ ਆਗੂ ਦੀਪਕ ਬਾਲੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਪੰਜਾਬੀ ਸੱਭਿਆਚਾਰ ਨੂੰ ਦੇਸ਼-ਵਿਦੇਸ਼ ਵਿੱਚ ਫੈਲਾਉਣ ਲਈ ਸਾਡੀ ਸਮੁੱਚੀ ਸਰਕਾਰ 'ਚ ਲੱਗੀ ਹੋਈ ਹੈ। ਤਾਂ ਜੋ ਦੁਨੀਆਂ ਭਰ ਦੇ ਲੋਕਾਂ ਨੂੰ ਪੰਜਾਬੀ ਅਤੇ ਪੰਜਾਬੀਅਤ ਬਾਰੇ ਪਤਾ ਲੱਗ ਸਕੇ।
ਪੰਜਾਬੀ ਬੋਲੀ ਦਾ ਲਗਾਤਾਰ ਪ੍ਰਚਾਰ ਕਰਦੇ ਆਏ
ਦੱਸ ਦੇਈਏ ਕਿ ਦੀਪਕ ਬਾਲੀ ਲਗਾਤਾਰ ਪੰਜਾਬੀ ਬੋਲੀ ਦਾ ਪ੍ਰਚਾਰ ਕਰਦੇ ਆਏ ਹਨ। ਕਈ ਮੌਕਿਆਂ 'ਤੇ ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਸਾਨੂੰ ਦੇਸ਼-ਵਿਦੇਸ਼ ਵਿਚ ਆਪਣੀ ਮਾਂ ਬੋਲੀ ਨੂੰ ਖੁੱਲ੍ਹ ਕੇ ਬੋਲਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਆਪਣੇ ਪੰਜਾਬੀ ਸੱਭਿਆਚਾਰ ਬਾਰੇ ਦੱਸਣਾ ਚਾਹੀਦਾ ਹੈ।
ਪਾਰਟੀ ਆਗੂਆਂ ਨੇ ਵਧਾਈ ਦਿੱਤੀ
ਦੀਪਕ ਬਾਲੀ ਨੂੰ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵਧਾਈ ਦਿੱਤੀ ਹੈ | ਦੀਪਕ ਬਾਲੀ ਦੀ ਨਿਯੁਕਤੀ 7 ਦਸੰਬਰ ਨੂੰ ਹੋਈ ਹੈ। AAP ਦੇ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।