ਆਮ ਆਦਮੀ ਪਾਰਟੀ ਦਿੱਲੀ ਵਿਚ ਇਕੱਲੇ ਹੀ ਵਿਧਾਨ ਸਭਾ ਚੋਣਾਂ ਲੜੇਗੀ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ ਹੈ, ਆਮ ਆਦਮੀ ਪਾਰਟੀ ਦਿੱਲੀ 'ਚ ਆਪਣੇ ਬਲ 'ਤੇ ਚੋਣਾਂ ਲੜੇਗੀ। ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਦੂਜੇ ਪਾਸੇ 'ਆਪ' ਸੰਸਦ ਰਾਘਵ ਚੱਢਾ ਨੇ ਕਾਂਗਰਸ ਨਾਲ ਗਠਜੋੜ 'ਤੇ ਕਿਹਾ ਕਿ ਕਾਂਗਰਸ ਨਾਲ ਗਠਜੋੜ ਦੀਆਂ ਖਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਕਿਸੇ ਵੀ ਤਰ੍ਹਾਂ ਦੇ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਸੀਂ ਆਪਣੇ ਬਲ 'ਤੇ ਚੋਣ ਲੜਾਂਗੇ ਅਤੇ ਜਿੱਤਾਂਗੇ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।
ਪਹਿਲਾਂ ਵੀ ਇਨਕਾਰ ਕਰ ਚੁੱਕੇ ਹਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਇੱਕ ਵਾਰ ਫਿਰ ਦੋਵਾਂ ਪਾਰਟੀਆਂ ਵਿੱਚ ਗਠਜੋੜ ਦੀਆਂ ਖ਼ਬਰਾਂ ਨੇ ਜ਼ੋਰ ਫੜ ਲਿਆ ਹੈ।