AGTF ਪੰਜਾਬ ਨੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਸਾਥੀ ਕੈਲਾਸ਼ ਖਿਚਨ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਲਾਸ਼ ਖਿਚਨ ਪਾਕਿਸਤਾਨ ਆਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਆਧਾਰਿਤ ਹਰਪ੍ਰੀਤ ਸਿੰਘ ਹੈਪੀ ਦਾ ਮੁੱਖ ਸਰਗਨਾ ਹੈ। ਮੁਲਜ਼ਮ ਕੋਲੋਂ ਚੀਨੀ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਕੇਂਦਰੀ ਏਜੰਸੀਆਂ ਨੇ AGTF ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਇਸ ਨੂੰ ਕਾਬੂ ਕੀਤਾ।
ਕਈ ਮਾਮਲੇ ਹਨ ਦਰਜ
ਕੈਲਾਸ਼ ਖਿਚਨ ਉਤੇ ਕਈ ਮਾਮਲੇ ਦਰਜ ਹਨ, ਅਪਰਾਧ ਨਾਲ ਉਸ ਦਾ ਪੁਰਾਣਾ ਨਾਤਾ ਰਿਹਾ ਹੈ। ਉਸ ਦੇ ਖ਼ਿਲਾਫ਼ ਰਾਜਸਥਾਨ ਅਤੇ ਪੰਜਾਬ 'ਚ ਜ਼ਬਰਦਸਤੀ, ਐੱਨ. ਡੀ. ਪੀ. ਐੱਸ., ਆਰਮਜ਼ ਐਕਟ ਵਰਗੇ ਕਈ ਅਪਰਾਧਿਕ ਕੇਸ ਦਰਜ ਹਨ। ਮੁਲਜ਼ਮ 23 ਸਤੰਬਰ ਨੂੰ ਫਾਜ਼ਿਲਕਾ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 'ਚ ਵੀ ਲੋੜੀਂਦਾ ਸੀ।
ਮੁੱਢਲੀ ਪੁੱਛ-ਗਿੱਛ ਤੋਂ ਸਾਹਮਣੇ ਆਇਆ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਇਸ਼ਾਰਿਆਂ 'ਤੇ ਸੂਬੇ 'ਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜਾਂਚ ਵਿਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।