ਪੰਜਾਬ 'ਚ ਜਿੱਥੇ ਕਈ ਇਲਾਕਿਆਂ 'ਚ ਸਵੇਰ ਦੇ ਸਮੇਂ ਧੁੰਦ ਪੈ ਰਹੀ ਹੈ ਉੱਥੇ ਹੀ ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਜ਼ਰ ਨਹੀਂ ਆ ਰਿਹਾ । ਜਦਕਿ ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
ਦੱਸ ਦੇਈਏ ਕਿ ਜਿੱਥੇ ਮੌਸਮ ਵਿਭਾਗ ਨੇ ਸੂਬੇ ਵਿੱਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਉੱਥੇ ਹੀ ਦੱਸਿਆ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ।
AQI 300 ਤੋਂ ਪਾਰ
ਪ੍ਰਦੂਸ਼ਣ ਦੇ ਵੱਧਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ 'ਚ ਹੈ। ਜਦੋਂ ਕਿ ਮੰਡੀ ਗੋਬਿੰਦਗੜ੍ਹ 'ਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇੱਥੇ AQI 322 ਦਰਜ ਕੀਤਾ ਗਿਆ। ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ 'ਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ 'ਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ— ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਅੰਮ੍ਰਿਤਸਰ- ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 19 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ— ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਤਾਪਮਾਨ 18 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਵੀਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 20 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।