ਪਾਕਿਸਤਾਨ ਦੇ ਲਹਿੰਦੇ ਪੰਜਾਬ ਦਾ ਇੱਕ ਸ਼ਹਿਰ ਲਾਹੌਰ ਦਾ ਏਅਰ ਕੁਆਲਿਟੀ ਇੰਡੈਕਸ (AQI) ਲਗਭਗ 1900 ਤੱਕ ਪਹੁੰਚ ਗਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਲੋਕ ਫੇਫੜਿਆਂ ਦੀ ਇਨਫੈਕਸ਼ਨ ਵਰਗੀਆਂ ਬੀਮਾਰੀਆਂ ਤੋਂ ਪੀੜਤ ਹੋਣ ਲੱਗੇ ਹਨ। ਇਸ ਦਾ ਅਸਰ ਭਾਰਤ ਦੇ ਦੋ ਰਾਜਾਂ ਪੰਜਾਬ ਅਤੇ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਸਾਹ ਲੈਣ ਅਤੇ ਅੱਖਾਂ ਵਿੱਚ ਜਲਣ ਹੋਣ ਦੀ ਸਮੱਸਿਆ
ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਅੱਖਾਂ 'ਚ ਜਲਣ ਦੇ ਨਾਲ-ਨਾਲ ਸਾਹ ਲੈਣ 'ਚ ਵੀ ਦਿੱਕਤ ਆ ਰਹੀ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ ਕਿ ਇੱਕ ਦਿਨ ਪਹਿਲਾਂ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਸੀ, ਵਿੱਚ AQI 200 ਤੋਂ ਘੱਟ ਕੇ 188 'ਤੇ ਆ ਗਿਆ ਹੈ।
ਇਨ੍ਹਾਂ ਸ਼ਹਿਰਾਂ ਦਾ AQI 200 ਨੂੰ ਪਾਰ ਕਰ ਗਿਆ
ਜਦਕਿ ਲੁਧਿਆਣਾ ਦਾ AQI 184 ਦਰਜ ਕੀਤਾ ਗਿਆ। ਪਰ ਚੰਡੀਗੜ੍ਹ, ਜਲੰਧਰ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ AQI ਅਜੇ ਵੀ 200 ਤੋਂ ਪਾਰ ਹੈ। ਫਤਿਹਾਬਾਦ ਅਤੇ ਹਿਸਾਰ ਹਰਿਆਣਾ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹਨ। ਇੱਥੇ AQI 500 ਤੱਕ ਪਹੁੰਚ ਗਿਆ ਹੈ। ਸੂਬੇ ਦੇ 8 ਸ਼ਹਿਰਾਂ ਦਾ AQI 400 ਤੋਂ ਉੱਪਰ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਪ੍ਰਦੂਸ਼ਣ ਵੀ ਦੇਖਿਆ ਗਿਆ ਹੈ।