ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਮਹਿੰਦਰ ਭਗਤ ਨੇ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਚੈਂਬਰ ਵਿਚ ਸੰਹੁ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹੇ।
ਦੱਸ ਦੇਈਏ ਕਿ ਮਹਿੰਦਰ ਭਗਤ ਜ਼ਿਮਨੀ ਚੋਣਾਂ ਵਿੱਚ ਉਹ 37 ਹਜ਼ਾਰ ਦੀ ਵੱਡੀ ਲੀਡ ਨਾਲ ਜਿੱਤੇ ਸਨ।
ਦੱਸ ਦੇਈਏ ਕਿ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ। ਮਹਿੰਦਰ ਭਗਤ ਨੂੰ 55,246 ਵੋਟਾਂ ਮਿਲੀਆਂ ਸਨ। ਸ਼ੀਤਲ ਅੰਗੁਰਾਲ 17,921 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੇ ਸਨ ਅਤੇ ਕਾਂਗਰਸ ਦੀ ਸੁਰਿੰਦਰ ਕੌਰ 16,757 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਸਨ। ਸੁਰਜੀਤ ਕੌਰ 1242 ਵੋਟਾਂ ਨਾਲ ਚੌਥੇ ਅਤੇ ਬਿੰਦਰ ਕੁਮਾਰ 734 ਵੋਟਾਂ ਲੈ ਕੇ ਪੰਜਵੇਂ ਸਥਾਨ ’ਤੇ ਰਹੇ ਸਨ।
54.90 ਫੀਸਦੀ ਹੋਈ ਸੀ ਵੋਟਿੰਗ
10 ਜੁਲਾਈ ਨੂੰ ਹੋਈ ਵੋਟਿੰਗ ਵਿੱਚ ਸਿਰਫ਼ 54.90 ਫ਼ੀਸਦੀ ਵੋਟਾਂ ਹੀ ਪਈਆਂ ਸਨ, ਇਹ ਵੋਟ ਫ਼ੀਸਦੀ ਲੋਕ ਸਭਾ ਚੋਣਾਂ ਨਾਲੋਂ ਕਰੀਬ 9 ਫ਼ੀਸਦੀ ਘੱਟ ਹੈ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।
ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।