ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲੇ ਦੋਸ਼ੀ ਗਣੇਸ਼ ਰਮੇਸ਼ (19) ਨੂੰ ਤੇਲੰਗਾਨਾ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ 8 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪਿਛਲੇ ਹਫ਼ਤੇ ਅੰਬਾਨੀ ਨੂੰ 5 ਧਮਕੀ ਭਰੇ ਈਮੇਲ ਮਿਲੇ ਸਨ, ਜਿਸ ਵਿੱਚ ਉਨ੍ਹਾਂ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ ਅਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।
5 ਧਮਕੀ ਭਰੇ ਈਮੇਲ ਭੇਜੇ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕੇਸ਼ ਅੰਬਾਨੀ ਨੂੰ ਕੁੱਲ 5 ਈਮੇਲਾਂ ਆਈਆਂ, ਜਿਸ ਵਿੱਚ ਉਨ੍ਹਾਂ ਤੋਂ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪਰ ਇਸ ਤੋਂ ਪਹਿਲਾਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ।
ਅੱਜ ਵੀ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
ਮੁਕੇਸ਼ ਅੰਬਾਨੀ ਨੂੰ ਅੱਜ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ । ਮੁਲਜ਼ਮਾਂ ਨੇ ਦੁਬਾਰਾ ਈਮੇਲ ਰਾਹੀਂ 400 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਨੇ ਕਿਹਾ ਕਿ ਦੋਸ਼ੀ ਨੇ 31 ਅਕਤੂਬਰ ਤੋਂ 1 ਨਵੰਬਰ ਦੇ ਵਿਚਕਾਰ ਭੇਜੀਆਂ ਗਈਆਂ ਧਮਕੀ ਭਰੀਆਂ ਈਮੇਲਾਂ ਨੂੰ ਨਜ਼ਰਅੰਦਾਜ਼ ਕਰਨ 'ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਸੀ।