ਸਕੂਲ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਨੂੰ ਜਲਦ ਕੀਤਾ ਜਾਵੇ ਗ੍ਰਿਫਤਾਰ - ਬਿਕਰਮ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਦੇ ਰੱਖ ਭੰਗਵਾਂ ਦੇ ਸਰਕਾਰੀ ਸਕੂਲ 'ਚ ਅਧਿਆਪਕ ਵਲੋਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਘੇਰੀ ਹੈ।
ਦੋਸ਼ੀ ਅਧਿਆਪਕ ਖਿਲਾਫ ਜਲਦ ਹੋਵੇ ਕਾਰਵਾਈ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੈਂ ਡਿਮਾਂਡ ਕਰਦਾ ਹਾਂ ਕਿ ਉਕਤ ਅਧਿਆਪਕ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਇਸ ਮਾਮਲੇ ਵਿਚ ਜਿਹੜੇ-ਜਿਹੜੇ ਇਸ ਅਧਿਆਪਕ ਨੂੰ ਬਚਾਉਣ ਵਿਚ ਲੱਗੇ ਹੋਏ ਸਨ, ਉਨ੍ਹਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਬੱਚੀਆਂ ਨਾਲ ਬਦਸਲੂਕੀ ਕੀਤੀ ਤੇ ਡਰਾਇਆ, ਧਮਕਾਇਆ
ਮਜੀਠੀਆ ਨੇ ਕਿਹਾ ਕਿ ਇਹ ਮਾਮਲਾ 20 ਦਸੰਬਰ ਦਾ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬੱਚੀਆਂ ਨੇ ਸਕੂਲ ਜਾਣ ਤੋਂ ਮਨ੍ਹਾ ਕਰ ਦਿੱਤਾ। ਅਧਿਆਪਕ ਖਿਲਾਫ ਸ਼ਿਕਾਇਤ ਦੇ ਦਿੱਤੀ ਹੈ ਪਰ ਗ੍ਰਿਫਤਾਰੀ ਨਹੀਂ ਹੋਈ। ਬੱਚੀਆਂ ਦੇ ਮਾਪੇ ਇਨਸਾਫ ਦੀ ਮੰਗ ਕਰ ਕਹੇ ਹਨ। ਅਧਿਆਪਕ ਰਾਕੇਸ਼ ਕੁਮਾਰ ਨੇ ਬੱਚੀਆਂ ਨਾਲ ਬਦਸਲੂਕੀ ਕੀਤੀ ਤੇ ਡਰਾਇਆ, ਧਮਕਾਇਆ। ਜੇਕਰ ਬੱਚੀਆਂ ਤੋਂ ਸਖਤੀ ਨਾਲ ਪੁੱਛਗਿੱਛ ਨਾ ਕੀਤੀ ਜਾਂਦੀ ਤਾਂ ਪਤਾ ਨਹੀਂ ਸੀ ਕਿੰਨੀ ਦੇਰ ਤੱਕ ਇਹ ਕੰਮ ਚੱਲੀ ਜਾਣਾ ਸੀ। ਇਸ ਮਾਮਲੇ ਵਿਚ ਜਲਦੀ ਦੋਸ਼ੀ ਅਧਿਆਪਕ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਟਵੀਟ ਕਰ ਕੇ ਵੀਡੀਓ ਕੀਤੀ ਸਾਂਝੀ
ਟਵੀਟ ਕਰਦੇ ਹੋਏ ਬਿਕਰਮ ਮਜੀਠੀਆ ਨੇ ਲਿਖਿਆ ਕਿ ਮਜੀਠਾ ਹਲਕੇ ਵਿਚ ਸਰਕਾਰੀ ਸਕੂਲ ਵਿਚ ਛੋਟੀਆਂ ਬੱਚੀਆਂ ਨਾਲ ਅਧਿਆਪਕ ਵੱਲੋਂ ਅਸ਼ਲੀਲ ਛੇੜਛਾੜ ਕਰਨਾ ਬਹੁਤ ਗੰਭੀਰ ਮਾਮਲਾ ਹੈ। ਇਸ ਮਾਮਲੇ ਵਿਚ ਬੇਸ਼ੱਕ ਕੇਸ ਤਾਂ ਦਰਜ ਹੋ ਗਿਆ ਹੈ ਪਰ ਅਧਿਆਪਕ ਖਿਲਾਫ ਵਿਭਾਗੀ ਕਾਰਵਾਈ ਕੋਈ ਨਹੀਂ ਹੋ ਰਹੀ। ਅਜਿਹੇ ਅਧਿਆਪਕ ਨੂੰ ਤੁਰੰਤ ਬਰਖ਼ਾਸਤ ਕਰਕੇ ਸਖ਼ਤ ਤੋਂ ਸਖ਼ਤ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਇਸ ਘਟਨਾ ਦੀ ਜਿੰਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ
'Bikram Majithia','Majithia School','School','Amritsar School'