ਜਲੰਧਰ ਵਿੱਚ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਅੱਜ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ 'ਯੁੱਧ ਨਸ਼ੇ ਵਿਰੁਧ' ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਗੜ੍ਹਾ ਰੋਡ 'ਤੇ ਸਥਿਤ ਨਸ਼ਾ ਤਸਕਰ ਰਾਹੁਲ ਉਰਫ਼ ਚੂਈ ਦੇ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰ ਨੂੰ ਢਾਹ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਰਾਹੁਲ ਵਿਰੁੱਧ ਹੁਣ ਤੱਕ ਕੁੱਲ 5 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਰਾਹੁਲ ਲੰਬੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਵਿੱਚ ਸਰਗਰਮ ਸੀ ਅਤੇ ਇਸ ਘਰ ਨੂੰ ਗੈਰ-ਕਾਨੂੰਨੀ ਕਮਾਈ ਨਾਲ ਬਣਵਾਇਆ ਸੀ। ਪ੍ਰਸ਼ਾਸਨ ਨੇ ਕਾਰਵਾਈ ਕਰਨ ਤੋਂ ਪਹਿਲਾਂ ਦੋ ਵਾਰ ਮੁਲਜ਼ਮਾਂ ਨੂੰ ਨੋਟਿਸ ਵੀ ਭੇਜਿਆ ਸੀ, ਪਰ ਕੋਈ ਜਵਾਬ ਨਾ ਮਿਲਣ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਗਈ।