ਹੁਸ਼ਿਆਰਪੁਰ ਦੇ ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਐਕਟਿਵਾ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ
ਦੱਸ ਦੇਈਏ ਕਿ ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲ੍ਹੇ ਦੇ ਵਸਨੀਕ ਹਨ। ਦੋਵੇਂ ਐਕਟਿਵਾ 'ਤੇ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਐਕਟਿਵਾ ਸਵਾਰ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਤੇ ਪ੍ਰੇਮ ਸਿੰਘ ਵਜੋਂ ਹੋਈ ਹੈ। ਦਸੂਹਾ ਪੁਲਿਸ ਨੇ ਇਨੋਵਾ ਚਾਲਕ ਬਲਵੀਰ ਸਿੰਘ ਵਾਸੀ ਪਿੰਡ ਝਿੰਗੜਾਂ ਦਸੂਹਾ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਹੈ।