ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅਦਾਕਾਰ ਰਣਵੀਰ ਸਿੰਘ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ । ਕਿਹਾ ਜਾ ਰਿਹਾ ਹੈ ਕਿ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ।
ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮ ਦਰਬਾਰ, ਰਾਧਾ ਕ੍ਰਿਸ਼ਨ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕੀਤੇ। ਸ੍ਰੀ ਦੁਰਗਿਆਣਾ ਤੀਰਥ ਦੇ ਦਫਤਰ ਵਿਖੇ ਰਣਵੀਰ ਸਿੰਘ ਨੂੰ ਸ਼੍ਰੀ ਦੁਰਗਿਆਣਾ ਤੀਰਥ ਦਾ ਮਾਡਲ ਦੇ ਕੇ ਸਨਮਾਨਤ ਵੀ ਕੀਤਾ ਗਿਆ।