ਖ਼ਬਰਿਸਤਾਨ ਨੈੱਟਵਰਕ: ਦੇਸ਼ 'ਚ ਜੰਗ ਵਰਗੇ ਹਾਲਤ ਦੇ ਮੱਦੇਨਜ਼ਰ ਪੰਜਾਬ ਤੇ ਬਾਕੀ ਰਾਜਾਂ 'ਚ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਜਾ ਰਹੀ ਹੈ| ਉੱਥੇ ਹੀ ਚੰਡੀਗੜ੍ਹ 'ਚ ਲੋਕਾਂ ਨੂੰ 7 ਵਜੇ ਤੋਂ ਬਾਅਦ ਘਰਾਂ ਤੋਂ ਬਾਹਰ ਨਾ ਨਿਕਲਣ ਦੇ ਆਦੇਸ਼ ਜਾਰੀ ਕੀਤੇ ਹਨ| ਦੁਕਾਨਦਾਰਾਂ ਨੂੰ ਸ਼ਾਮ ਸੱਤ ਵਜੇ ਤੱਕ ਦੁਕਾਨਾਂ ਬੰਦ ਕਰਨ ਲਈ ਆਦੇਸ਼ ਦਿੱਤੇ ਹਨ | ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ|
ਪ੍ਰਸ਼ਾਸਨ ਨੇ ਪੁਲਿਸ ਅਤੇ ਪੀਸੀਆਰ ਟੀਮਾਂ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਪ੍ਰਸ਼ਾਸਨ ਨੇ ਦੁਕਾਨਾਂ ਦੇ ਬਾਹਰ ਲੱਗੇ ਸਟਾਲਾਂ, ਸੀਸੀਟੀਵੀ ਕੈਮਰੇ ਅਤੇ ਬੋਰਡ ਲਾਈਟਾਂ ਨੂੰ ਸ਼ਾਮ 7 ਵਜੇ ਤੋਂ ਬਾਅਦ ਬੰਦ ਰੱਖਣ ਦੇ ਵੀ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ, ਪੁਲਿਸ ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ ਅਤੇ ਲਾਊਡਸਪੀਕਰਾਂ ਰਾਹੀਂ ਜਨਤਾ ਨੂੰ ਜਾਣਕਾਰੀ ਦੇ ਰਹੀਆਂ ਹਨ। ਇਸ ਦੇ ਨਾਲ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਸ ਦੌਰਾਨ ਚੰਡੀਗੜ੍ਹ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਾਇਰਨ ਲਗਾਤਾਰ ਵੱਜ ਰਹੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ। ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਵੀ ਦੂਰ ਰਹੋ।
ਵੱਖ-ਵੱਖ ਜ਼ਿਲ੍ਹਿਆਂ 'ਚ ਐਡਵਾਇਜ਼ਰੀ ਜਾਰੀ
ਭਾਰਤ-ਪਾਕਿ ਤਣਾਅ ਨੂੰ ਵੇਖਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟ ਤੋਂ ਘੱਟ ਘਰਾਂ ਵਿਚੋਂ ਬਾਹਰ ਨਿਕਲਣ। ਛੱਤ "ਤੇ ਚੜ੍ਹਨ ਤੋਂ ਗੁਰੇਜ ਕਰਨ। ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ|
ਚੰਡੀਗੜ੍ਹ ਵਿੱਚ ਪਟਾਕਿਆਂ 'ਤੇ ਪਾਬੰਦੀ
ਇਸ ਦੌਰਾਨ, ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਕਿਸੇ ਵੀ ਇਕੱਠ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੈ। ਧਾਰਮਿਕ ਇਕੱਠਾਂ ਵਿੱਚ ਵੀ ਪਟਾਕੇ ਨਹੀਂ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ 7 ਜੁਲਾਈ ਤੱਕ ਲਾਗੂ ਰਹੇਗਾ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ 13 ਜ਼ਿਲ੍ਹਿਆਂ ਵਿੱਚ ਜੈਮਰ ਲਗਾਏ ਜਾਣਗੇ। ਗੋਇੰਦਵਾਲ ਸਾਹਿਬ, ਪਟਿਆਲਾ, ਬਠਿੰਡਾ, ਸੰਗਰੂਰ, ਫਰੀਦਕੋਟ, ਮੁਕਤਸਰ ਆਦਿ ਵਰਗੇ 13 ਜ਼ਿਲ੍ਹਿਆਂ ਵਿੱਚ ਅੱਪਡੇਟ ਕੀਤੇ ਜੈਮਰ ਲਗਾਏ ਜਾਣਗੇ।