ਪ੍ਰਾਇਮਰੀ ਜਮਾਤ ਤੋਂ ਲੈ ਕੇ ਹਾਈ ਸਕੂਲ ਤੱਕ ਦੇ ਅਧਿਆਪਕਾਂ ਨੂੰ ਸਕੂਲ ਆ ਕੇ ਪੜ੍ਹਾਉਣ ਦੀ ਲੋੜ ਨਹੀਂ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ 8ਵੀਂ ਤੋਂ 10ਵੀਂ ਜਮਾਤ ਤੱਕ ਆਨਲਾਈਨ ਕਲਾਸਾਂ ਲਈਆਂ ਜਾਣਗੀਆਂ। ਇਸ ਦੇ ਲਈ ਅਧਿਆਪਕਾਂ ਨੂੰ ਸਕੂਲ ਆਉਣ ਦੀ ਲੋੜ ਨਹੀਂ ਹੈ।
ਇਨ੍ਹਾਂ ਅਧਿਆਪਕਾਂ ਦਾ ਸਕੂਲ ਆਉਣਾ ਜ਼ਰੂਰੀ
ਹਰਜੋਤ ਬੈਂਸ ਨੇ ਟਵੀਟ ਕਰ ਕੇ ਲਿਖਿਆ ਕਿ 11ਵੀਂ ਅਤੇ 12ਵੀਂ ਦੀਆਂ ਰੈਗੂਲਰ ਕਲਾਸਾਂ ਸਕੂਲ ਵਿੱਚ ਹੀ ਹੋਣਗੀਆਂ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਨਵੇਂ ਹੁਕਮ ਤੁਰੰਤ ਲਾਗੂ ਹੋਣਗੇ। ਇਨ੍ਹਾਂ ਕਲਾਸਾਂ ਦੀ ਨਿਗਰਾਨੀ ਪ੍ਰਿੰਸੀਪਲ ਅਤੇ ਜ਼ਿਲ੍ਹਾ ਅਧਿਕਾਰੀ ਕਰਨਗੇ।
ਅਧਿਆਪਕਾਂ ਨੂੰ ਸਕੂਲ ਬੁਲਾਇਆ ਗਿਆ
ਸਰਕਾਰ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਅੱਜ ਕਈ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਬੁਲਾਇਆ ਗਿਆ ਸੀ। ਅਜਿਹੇ ਵਿੱਚ ਸਿੱਖਿਆ ਵਿਭਾਗ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਨੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੁਲਾਇਆ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
14 ਜਨਵਰੀ ਤੱਕ ਛੁੱਟੀਆਂ
ਦੱਸ ਦੇਈਏ ਕਿ ਕੱਲ੍ਹ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਦੋਂ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਨਵੇਂ ਸਮੇਂ ਅਨੁਸਾਰ ਸਕੂਲ ਆਉਣਗੇ।