ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਸੂਬੇ 'ਚ ਕਾਂਗਰਸ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ ਪਰ ਇਸ ਵਾਰ ਮੁੱਖ ਮੁਕਾਬਲਾ ਕਿਸੇ ਦੋ ਪਾਰਟੀਆਂ ਵਿਚਾਲੇ ਨਹੀਂ ਸਗੋਂ ਸਿਆਸੀ ਗਠਜੋੜਾਂ ਵਿਚਾਲੇ ਹੈ। ਪਰ ਇਸ ਦੌਰਾਨ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬੈਗ ਦੀ ਤਲਾਸ਼ੀ ਲਈ ਗਈ।
ਦੱਸ ਦੇਈਏ ਕਿ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਵੀ ਜਾਂਚ ਕੀਤੀ ਗਈ ਸੀ। ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਬੈਗ ਦੀ ਤਲਾਸ਼ੀ ਲੈਣ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਚੈਕਿੰਗ ਦੇ ਇੱਕ ਵੀਡੀਓ 'ਚ, ਅਫਸਰਾਂ ਦਾ ਇੱਕ ਸਮੂਹ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਂਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਰਾਹੁਲ ਗਾਂਧੀ ਹੈਲੀਕਾਪਟਰ ਦੇ ਕੋਲ ਖੜ੍ਹੇ ਹਨ।
23 ਨਵੰਬਰ ਨੂੰ ਆਵੇਗਾ ਰਿਜ਼ਲਟ
ਦੱਸ ਦੇਈਏ ਕਿ ਇਹ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ । ਜਿਸ 'ਚ ਸਾਰੀਆਂ 288 ਸੀਟਾਂ ਲਈ ਇੱਕ ਪੜਾਅ 'ਚ ਵੋਟਿੰਗ ਹੋਵੇਗੀ। ਚੋਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।