ਅੰਮ੍ਰਿਤਸਰ ਤੋਂ ਬਾਅਦ ਹੁਣ ਨਵਾਂਸ਼ਹਿਰ 'ਚ ਇਕ ਲੜਕੀ ਸੜਕ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਮਿਲੀ। ਲੜਕੀ ਦੇ ਸ਼ਰਾਬੀ ਹੋਣ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿੱਥੇ ਲੜਕੀ ਸੜਕ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਮਿਲੀ। ਨਸ਼ਾ ਵਿਰੋਧੀ ਕਮੇਟੀ ਨੂੰ ਸ਼ਰਾਬੀ ਲੜਕੀ ਦੇ ਪਤਾ ਲੱਗਣ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਲੜਕੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ।
ਨਸ਼ਾ ਵਿਰੋਧੀ ਕਮੇਟੀ ਨੇ ਹਸਪਤਾਲ ਕਰਵਾਇਆ ਦਾਖਲ
ਨਸ਼ਾ ਵਿਰੋਧੀ ਕਮੇਟੀ ਦੇ ਚੇਅਰਮੈਨ ਕਮਲਜੀਤ ਸਾਜਨ ਨੇ ਦੱਸਿਆ ਕਿ ਖੇਤਾਂ ਵਿੱਚ ਕੰਮ ਕਰਦੇ ਤਿੰਨ-ਚਾਰ ਵਿਅਕਤੀ ਉਨ੍ਹਾਂ ਦੀ ਦੁਕਾਨ ’ਤੇ ਆਏ ਅਤੇ ਦੱਸਿਆ ਕਿ ਇੱਕ ਲੜਕੀ ਬੇਹੋਸ਼ੀ ਦੀ ਹਾਲਤ ਵਿੱਚ ਪਈ ਹੈ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਅਤੇ ਖੁਦ ਆਪਣੀ ਟੀਮ ਦੇ ਮੈਂਬਰਾਂ ਸਮੇਤ ਮੌਕੇ 'ਤੇ ਪਹੁੰਚ ਕੇ ਲੜਕੀ ਨੂੰ ਸੜਕ ਤੋਂ ਚੁੱਕ ਕੇ ਹਸਪਤਾਲ ਪਹੁੰਚਾਇਆ।
ਲੜਕੀ ਨੂੰ ਨਸ਼ੇ ਦਾ ਟੀਕਾ ਲਗਾਉਂਦੇ ਦੇਖਿਆ ਗਿਆ
ਜਾਣਕਾਰੀ ਅਨੁਸਾਰ ਲੜਕੀ ਨਸ਼ੇ ਦੀ ਆਦੀ ਹੈ ਅਤੇ ਨਸ਼ੇ ਦਾ ਟੀਕਾ ਲਗਾਉਂਦੇ ਹੋਏ ਉਸ ਨੂੰ ਦੇਖਿਆ ਗਿਆ ਸੀ। ਕਮਲਜੀਤ ਸਾਜਨ ਨੇ ਦੱਸਿਆ ਕਿ ਉਹ ਅੱਜ ਨਸ਼ਿਆਂ ਨੂੰ ਲੈ ਕੇ ਐਸਐਸਪੀ ਨਵਾਂਸ਼ਹਿਰ ਨੂੰ ਮਿਲੇ ਹਨ। ਐਸਐਸਪੀ ਨੇ ਭਰੋਸਾ ਦਿੱਤਾ ਹੈ ਕਿ ਨਸ਼ਾ ਤਸਕਰਾਂ ਉਤੇ ਸਖਤੀ ਨਾਲ ਸ਼ਿਕੰਜਾ ਕੱਸਿਆ ਜਾਵੇਗਾ।