ਅੰਮ੍ਰਿਤਸਰ ਦੇ ਅਜਨਾਲਾ ਦੇ ਪੁਲਸ ਚੌਕੀ ਨੇੜੇ ਹੋਏ ਧਮਾਕੇ ਤੋਂ ਬਾਅਦ ਹੁਣ ਨਵਾਂਸ਼ਹਿਰ 'ਚ ਪੁਲਸ ਚੌਕੀ ਨੇੜੇ ਇਕ ਸ਼ੱਕੀ ਚੀਜ਼ ਮਿਲੀ ਹੈ। ਇਸ ਦੌਰਾਨ ਇਲਾਕੇ 'ਚ ਸਨਸਨੀ ਫੈਲ ਗਈ। ਸਵੇਰ ਤੋਂ ਹੀ ਐਸਐਸਪੀ ਨਵਾਂਸ਼ਹਿਰ ਡਾ: ਮਹਿਤਾਬ ਸਿੰਘ, ਐਸਪੀ (ਡੀ) ਨਵਾਂਸ਼ਹਿਰ ਡਾ: ਮੁਕੇਸ਼ ਕੁਮਾਰ, ਡੀਐਸਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ, ਐਸਐਚਓ ਕਾਠਗੜ੍ਹ ਰਣਜੀਤ ਸਿੰਘ ਅਤੇ ਬੰਬ ਨਿਰੋਧਕ ਦਸਤੇ ਦੀ ਟੀਮ ਮੌਕੇ 'ਤੇ ਪਹੁੰਚੀ ।
ਜਾਣਕਾਰੀ ਅਨੁਸਾਰ ਪੁਲਿਸ ਚੌਕੀ ਅੰਸਾਰ ਦੇ ਅੰਦਰ ਬੰਬ ਵਰਗੀ ਵਸਤੂ ਮਿਲੀ ਹੈ। ਜਿਸ ਕਾਰਨ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਵੇਰ ਤੋਂ ਹੀ ਜਾਂਚ 'ਚ ਲੱਗੇ ਹੋਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਇੱਕ ਸ਼ੱਕੀ ਵਸਤੂ ਮਿਲੀ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਚੌਕੀ ਦੇ ਬਾਹਰ ਇਕ ਹੋਰ ਧਮਾਕਾ ਹੋਇਆ ਸੀ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਸੀ।
ਰਾਤ 3 ਵਜੇ ਹੋਇਆ ਸੀ ਧਮਾਕਾ
ਦੱਸ ਦੇਈਏ ਕਿ ਰਾਤ 3 ਵਜੇ ਜ਼ਬਰਦਸਤ ਧਮਾਕਾ ਹੋਇਆ ਸੀ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨਾਲ ਪੂਰਾ ਇਲਾਕਾ ਡਰ ਗਿਆ। ਲੋਕ ਘਰਾਂ ਤੋਂ ਬਾਹਰ ਨਿਕਲ ਗਏ। ਜਿਸ ਥਾਣੇ 'ਚ ਧਮਾਕਾ ਹੋਇਆ ਹੈ, ਉਸ ਦੇ ਨੇੜੇ ਇਕ ਪਾਸੇ ਮੰਦਰ ਅਤੇ ਦੂਜੇ ਪਾਸੇ ਦਰਗਾਹ ਹੈ। ਨਾਲ ਹੀ ਇਹ ਇਲਾਕਾ ਕਾਫੀ ਵਿਅਸਤ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੌਰਾਨ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਹਿੱਲ ਗਏ।