ਖਬਰਿਸਤਾਨ ਨੈੱਟਵਰਕ- ਐਤਵਾਰ ਨੂੰ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ।
BMW ਕਾਰ ਨਾਲ ਹੋਈ ਟੱਕਰ
ਜਾਣਕਾਰੀ ਅਨੁਸਾਰ, ਨਵਜੋਤ ਆਪਣੀ ਪਤਨੀ ਨਾਲ ਬਾਈਕ 'ਤੇ ਜਾ ਰਿਹਾ ਸੀ, ਜਦੋਂ ਪਿੱਛੇ ਤੋਂ ਆ ਰਹੀ ਇੱਕ BMW ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ, ਕਾਰ ਚਲਾ ਰਹੀ ਔਰਤ ਦੋਵਾਂ ਨੂੰ ਹਸਪਤਾਲ ਲੈ ਗਈ ਪਰ ਨਵਜੋਤ ਦੀ ਮੌਤ ਹੋ ਗਈ। ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
BMW ਕਾਰ ਅਤੇ ਮੋਟਰਸਾਈਕਲ ਜ਼ਬਤ
ਪੁਲਿਸ ਨੇ ਹਾਦਸੇ ਵਿੱਚ ਸ਼ਾਮਲ BMW ਕਾਰ ਅਤੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਹੈ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਵਿੱਚ ਕਾਰ ਚਲਾ ਰਹੀ ਔਰਤ ਅਤੇ ਉਸ ਦੇ ਪਤੀ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਨੁਸਾਰ, ਜਲਦੀ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।