ਖਬਰਿਸਤਾਨ ਨੈੱਟਵਰਕ- ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ 'ਤੇ ਏਅਰ ਸਟਰਾਈਕ ਕਰ ਕੇ ਤਬਾਹ ਕਰ ਦਿੱਤਾ। ਇਹ ਹਮਲਾ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ 'ਆਪ੍ਰੇਸ਼ਨ ਸਿੰਦੂਰ' ਤਹਿਤ ਕੀਤਾ ਗਿਆ। ਹੁਣ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ।
140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ
ਮਾਨ ਨੇ ਟਵੀਟ ਵਿਚ ਲਿਖਿਆ ਕਿ ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਬਹਾਦਰ ਸੈਨਿਕਾਂ 'ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਭਾਰਤ ਨੂੰ ਸਲਾਮ।
ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅੰਦਰ 9 ਅੱਤਵਾਦੀ ਟਿਕਾਣਿਆਂ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਇਸ ਤੋਂ ਬਾਅਦ ਦੇਸ਼ ਭਰ ਵਿਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।