ਜਲੰਧਰ ਤੋਂ ਕਰੀਬ 12 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਸਾਰੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਸੰਪਰਕ ਵਿੱਚ ਹਨ। ਦੱਸਿਆ ਜਾ ਰਿਹਾ ਹੈ ਕਿ ਰਿੰਕੂ ਉਪਰੋਕਤ ਕੌਂਸਲਰਾਂ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਜਾਣਕਾਰੀ ਮੁਤਾਬਕ ਇਹ ਫੈਸਲਾ ਸ਼ਹਿਰ ਦੇ ਬਾਹਰ ਇਕ ਨਿੱਜੀ ਸਥਾਨ 'ਤੇ ਹੋਈ ਮੀਟਿੰਗ 'ਚ ਲਿਆ ਗਿਆ।
ਕਾਂਗਰਸ ਨੂੰ ਝਟਕਾ ਲੱਗ ਸਕਦੈ
ਰਿੰਕੂ ਅਤੇ ਸ਼ੀਤਲ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ ਰਿੰਕੂ ਅਤੇ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਕਈ ਆਗੂ ਅਤੇ ਕੌਂਸਲਰ ਉਨ੍ਹਾਂ ਦੇ ਲਿੰਕ ਵਿੱਚ ਆ ਗਏ ਸਨ, ਜਿਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿਚ ਜ਼ਿਆਦਾਤਰ ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ ਵਿਚ ਕਾਫੀ ਪ੍ਰਭਾਵ ਹੈ।
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
30 ਮਾਰਚ ਨੂੰ ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਹਾਈਕਮਾਂਡ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਪਹਿਲਾਂ ਰਿੰਕੂ ਕਾਂਗਰਸ 'ਚ ਸੀ, ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਰਿੰਕੂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।
ਭਾਜਪਾ ਨੇ ਆਪਣੀ 8ਵੀਂ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਉਮੀਦਵਾਰ ਪੰਜਾਬ ਦੇ ਹਨ।ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਤੋਂ ਅਤੇ ਹੰਸਰਾਜ ਹੰਸ ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ। ਦਿਨੇਸ਼ ਸਿੰਘ ਬੱਬੂ ਨੂੰ ਗੁਰਦਾਸਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।