ਜਲੰਧਰ 'ਚ ਇਕ ਵਪਾਰੀ ਨੇ ਆਪਣੀ ਪਤਨੀ ਨਾਲ 3 ਅਕਤੂਬਰ ਨੂੰ ਮਿਲ ਕੇ ਜ਼ਹਿਰ ਨਿਗਲ ਲਿਆ ਸੀ। ਜਿਸ 'ਚ ਕਾਰੋਬਾਰੀ ਈਸ਼ ਵਛੇਰ ਦੀ ਉਸੇ ਦਿਨ ਮੌਤ ਹੋ ਗਈ ਸੀ। ਜਦਕਿ ਪਤਨੀ ਇੰਦੂ ਵਛੇਰ ਹਸਪਤਾਲ 'ਚ ਜ਼ੇਰੇ ਇਲਾਜ ਸੀ,ਪਰ ਵੀਰਵਾਰ ਦੇਰ ਰਾਤ ਉਸਦੀ ਵੀ ਮੌਤ ਹੋ ਗਈ। ਇਸ ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਮਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ
ਜੋੜੇ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਸੀ। ਜਿਸ ਵਿਚ ਉਨ੍ਹਾਂ ਨੇ ਇਸ ਕਾਰੋਬਾਰ ਨਾਲ ਜੁੜੇ ਦੋ ਵਿਅਕਤੀਆਂ 'ਤੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਸੁਸਾਈਡ ਨੋਟ ਅਨੁਸਾਰ ਮ੍ਰਿਤਕ ਈਸ਼ ਵਛੇਰ ਨੇ ਮੁਲਜ਼ਮਾਂ ਤੋਂ ਕਰੀਬ 90 ਲੱਖ ਰੁਪਏ ਦਾ ਲੈਣੇ ਸਨ , ਪਰ ਜਦੋਂ ਵੀ ਉਹ ਪੈਸੇ ਮੰਗਣ ਜਾਂਦਾ ਸੀ ਤਾਂ ਉਹ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਇਸ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।
ਪਿਤਾ ਨੂੰ ਕਰਦੇ ਸਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮ੍ਰਿਤਕ ਦੇ ਲੜਕੇ ਵਿਭੋਰ ਨੇ ਦੱਸਿਆ ਕਿ ਉਸ ਦੇ ਪਿਤਾ ਫੋਕਲ ਪੁਆਇੰਟ 'ਚ ਗੈਰੇਡ ਬੈਟਰੀ ਦੇ ਨਾਂ ’ਤੇ ਆਪਣਾ ਕਾਰੋਬਾਰ ਚਲਾਉਂਦੇ ਸਨ। ਉਸਦੀ ਫਰਮ ਬੈਟਰੀਆਂ ਬਣਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਨੇ ਮੁਲਜ਼ਮਾਂ ਤੋਂ ਉਸ ਦੇ ਸਾਮਾਨ ਦੇ 90 ਲੱਖ ਰੁਪਏ ਲੈਣੇ ਸਨ।
ਪਰ ਜਦੋਂ ਵੀ ਉਹ ਪੈਸੇ ਮੰਗਣ ਜਾਂਦਾ ਸੀ ਤਾਂ ਉਹ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸੀ। ਇਸ ਤੋਂ ਤੰਗ ਆ ਕੇ ਉਸ ਨੇ 3 ਅਕਤੂਬਰ ਦੀ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ।