ਖਬਰਿਸਤਾਨ ਨੈੱਟਵਰਕ- ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ, ਜੋ ਕਿ ਰਾਜਕੋਟ ਵਿੱਚ ਹੋਵੇਗਾ। ਵਿਜੇ ਰੂਪਾਨੀ ਦੀ ਦੇਹ ਅੱਜ ਸਵੇਰੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਰਾਜਕੋਟ ਲਿਆਂਦਾ ਜਾਵੇਗਾ ਜਿੱਥੇ ਅੱਜ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਡੀਐਨਏ ਮੈਚ ਹੋਣ ਤੋਂ ਬਾਅਦ, ਵਿਜੇ ਰੂਪਾਨੀ ਦੀ ਦੇਹ ਦੀ ਐਤਵਾਰ ਨੂੰ ਪਛਾਣ ਕੀਤੀ ਗਈ।
ਗ੍ਰਹਿ ਮੰਤਰੀ ਅਮਿਤ ਸ਼ਾਹ ਰੁਪਾਨੀ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣਗੇ। ਦਰਅਸਲ 12 ਜੂਨ ਨੂੰ, ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਈ ਸੀ। ਜਹਾਜ਼ ਬੀ.ਜੇ. ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਦੇ ਹੋਸਟਲ ਦੀ ਇਮਾਰਤ ਨਾਲ ਟਕਰਾ ਗਿਆ ਸੀ, ਜਿਸ ਵਿਚ ਵਿਜੇ ਰੁਪਾਨੀ ਸਮੇਤ 275 ਲੋਕਾਂ ਦੀ ਮੌਤ ਹੋ ਗਈ ਸੀ।