ਖਬਰਿਸਤਾਨ ਨੈੱਟਵਰਕ- ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ, ਜੋ ਕਿ ਇਕ ਸਕੂਲ ਉਤੇ ਡਿੱਗ ਗਿਆ। ਅਹ ਹਾਦਸਾ ਢਾਕਾ ਦੇ ਉੱਤਰਾ ਵਿੱਚ ਵਾਪਰਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਜਹਾਜ਼ ਪਹਿਲਾਂ ਸਕੂਲ ਨਾਲ ਟਕਰਾਇਆ ਅਤੇ ਫਿਰ ਹਾਦਸਾਗ੍ਰਸਤ ਹੋ ਗਿਆ। ਰਿਪੋਰਟ ਮੁਤਾਬਕ ਇਸ ਘਟਨਾ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਤੇ ਕਈ ਲੋਕ ਜ਼ਖਮੀ ਹਨ।
ਮੀਡੀਆ ਰਿਪੋਰਟ ਮੁਤਾਬਕ ਮਾਈਲਸਟੋਨ ਕਾਲਜ ਦਿਆਬਾਰੀ ਕੈਂਪਸ ਵਿਚ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋਇਆ। ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਕ F-7 BGI ਸਿਖਲਾਈ ਜਹਾਜ਼ ਨੇ ਅੱਜ ਦੁਪਹਿਰ 1:06 ਵਜੇ ਉਡਾਣ ਭਰੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਨੁਸਾਰ ਐਂਬੂਲੈਂਸਾਂ ਅਤੇ ਹਵਾਈ ਸੈਨਾ ਦੇ ਹੈਲੀਕਾਪਟਰ ਮੌਕੇ 'ਤੇ ਪਹੁੰਚ ਗਏ ਹਨ। ਕ੍ਰੈਸ਼ ਹੋਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ। ਉੱਠਦਾ ਧੂੰਆਂ ਕਾਫ਼ੀ ਦੂਰੀ ਤੋਂ ਦੇਖਿਆ ਗਿਆ। ਅੱਗ ਬੁਝਾਉਣ ਲਈ ਫਾਇਰ ਸਰਵਿਸ ਦੀਆਂ ਅੱਠ ਇਕਾਈਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਹੈ।