ਦਿੱਲੀ ਤੋਂ ਸੈਨ ਫਰਾਂਸਿਸਕੋ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ 8 ਘੰਟੇ ਤੋਂ ਜ਼ਿਆਦਾ ਦੇਰੀ ਨਾਲ ਚੱਲ ਰਹੀ ਸੀ। ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਹਾਜ਼ ਵਿਚ ਚੜ੍ਹਨ ਅਤੇ ਏਅਰ ਕੰਡੀਸ਼ਨਿੰਗ ਤੋਂ ਬਿਨਾਂ ਬੈਠਣ ਲਈ ਮਜਬੂਰ ਕੀਤਾ ਗਿਆ। ਜਿਸ ਕਾਰਨ ਕਈ ਯਾਤਰੀ ਬੇਹੋਸ਼ ਹੋ ਗਏ। ਦੱਸ ਦੇਈਏ ਕਿ ਦਿੱਲੀ-NCR ਸਮੇਤ ਪੂਰਾ ਉੱਤਰ ਭਾਰਤ ਭਿਆਨਕ ਗਰਮੀ ਦੀ ਲਪੇਟ 'ਚ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਤਾਪਮਾਨ 52.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।
ਏਸੀ ਨਾ ਹੋਣ ਕਾਰਨ ਯਾਤਰੀ ਹੋਏ ਬੇਹੋਸ਼
ਏਅਰ ਇੰਡੀਆ ਤੋਂ ਸੈਨ ਫਰਾਂਸਿਸਕੋ ਜਾ ਰਹੇ ਇਕ ਯਾਤਰੀ ਨੇ ਦੋਸ਼ ਲਗਾਇਆ ਹੈ ਕਿ ਵੀਰਵਾਰ ਨੂੰ ਫਲਾਈਟ 8 ਘੰਟੇ ਤੋਂ ਜ਼ਿਆਦਾ ਦੇਰੀ ਨਾਲ ਏਅਰਪੋਰਟ 'ਤੇ ਪਹੁੰਚੀ। ਲੋਕਾਂ ਨੂੰ ਇਸ ਫਲਾਈਟ 'ਚ ਸਵਾਰ ਹੋਣ ਲਈ ਮਜਬੂਰ ਹੋਣਾ ਪਿਆ। ਪਰ ਜਹਾਜ਼ ਵਿੱਚ ਏਅਰ ਕੰਡੀਸ਼ਨ ਦੀ ਘਾਟ ਕਾਰਨ ਕਈ ਯਾਤਰੀ ਬੇਹੋਸ਼ ਹੋ ਗਏ। ਏਅਰ ਇੰਡੀਆ ਦੀ ਉਡਾਣ ਏਆਈ 183 ਨੇ ਕੱਲ੍ਹ ਦੁਪਹਿਰ ਨੂੰ ਦਿੱਲੀ ਤੋਂ ਸੈਨ ਫਰਾਂਸਿਸਕੋ ਲਈ ਉਡਾਣ ਭਰਨੀ ਸੀ ਪਰ ਇਹ ਫਲਾਈਟ 31 ਮਈ ਨੂੰ ਸਵੇਰੇ 11 ਵਜੇ ਉਡਾਣ ਭਰੇਗੀ।
ਬੇਹੋਸ਼ ਹੋਣ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢਿਆ
ਇਸ ਦੌਰਾਨ ਪੱਤਰਕਾਰ ਸ਼ਵੇਤਾ ਪੁੰਜ ਨੇ X 'ਤੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ 8 ਘੰਟੇ ਤੋਂ ਜ਼ਿਆਦਾ ਦੇਰੀ ਨਾਲ ਚੱਲ ਰਹੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਨੂੰ ਏਅਰ ਕੰਡੀਸ਼ਨ ਦੇ ਬਿਨਾਂ ਜਹਾਜ਼ 'ਚ ਬੈਠਣ ਲਈ ਮਜ਼ਬੂਰ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕਾਂ ਦੇ ਬੇਹੋਸ਼ ਹੋਣ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਤੋਂ ਉਤਰਨ ਲਈ ਕਿਹਾ ਗਿਆ।
ਇਸ ਦੇ ਨਾਲ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਟੈਗ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ਏਅਰ ਇੰਡੀਆ ਦਾ ਨਿੱਜੀਕਰਨ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਏਅਰ ਇੰਡੀਆ ਦੀ ਉਡਾਣ AI 183 ਅੱਠ ਘੰਟੇ ਤੋਂ ਵੱਧ ਦੇਰੀ ਨਾਲ ਚੱਲ ਰਹੀ ਹੈ।ਯਾਤਰੀ ਬਿਨਾਂ ਏਅਰ ਕੰਡੀਸ਼ਨ ਦੇ ਜਹਾਜ਼ 'ਚ ਸਵਾਰ ਹੋ ਗਏ। ਲੋਕ ਦੇ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ।