ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਬੰਟੀ ਰੋਮਾਣਾ ਨੂੰ ਪੁਲਸ ਨੇ 26 ਅਕਤੂਬਰ ਨੂੰ ਆਈ ਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਕੰਵਰ ਗਰੇਵਾਲ ਦੇ ਸ਼ੋਅ ਨੂੰ ਮੋਰਫ ਕਰ ਕੇ ਵਾਇਰਲ ਕਰਨ ਦਾ ਦੋਸ਼ ਸੀ।
ਵਾਇਰਲ ਵੀਡੀਓ 'ਤੇ ਕੰਵਰ ਗਰੇਵਾਲ ਨੇ ਦਿੱਤਾ ਸਪੱਸ਼ਟੀਕਰਨ
ਵੀਡੀਓ 'ਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ 'ਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਵਾਇਰਲ ਹੋਣ ਤੋਂ ਬਾਅਦ ਕੰਵਰ ਗਰੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਇਹ ਵੀਡੀਓ ਫਰਜ਼ੀ ਹੈ।
ਸੁਖਬੀਰ ਬਾਦਲ ਨੇ ਐਸਐਸਪੀ ਦਫ਼ਤਰ ਪਹੁੰਚ ਕੇ ਜਤਾਇਆ ਸੀ ਇਤਰਾਜ਼
ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲਸ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਅੱਗੇ ਵੀ ਪੁਲਸ ਦੇ ਰਵੱਈਏ ’ਤੇ ਇਤਰਾਜ਼ ਜਤਾਇਆ ਸੀ।