ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਵਨ ਕੁਮਾਰ ਟੀਨੂ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਟਿਕਟ ਨੂੰ ਲੈ ਕੇ ਉਨ੍ਹਾਂ ਦੇ ਨਾਂ ਦੀ ਕਾਫੀ ਚਰਚਾ ਹੈ।
ਤੁਹਾਨੂੰ ਦੱਸ ਦੇਈਏ ਕਿ ਪਵਨ ਕੁਮਾਰ ਟੀਨੂ ਪਹਿਲੀ ਵਾਰ 2012 ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਏ। ਟੀਨੂ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ।