ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਲੋਕ ਸਭਾ ਜਲੰਧਰ ਸੀਟ ਦਾ ਪ੍ਰਚਾਰ ਇੰਚਾਰਜ ਬਣਾਇਆ ਹੈ। ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਨੇ ਲਿਆ ਹੈ। ਜਿਸ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿੱਤੀ।
ਹਾਲ ਹੀ 'ਚ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਏ ਬੀਬੀ ਜਗੀਰ ਕੌਰ
ਦੱਸ ਦੇਈਏ ਕਿ ਬੀਬੀ ਜਗੀਰ ਕੌਰ ਦੀ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋਈ ਹੈ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖੁਦ ਪੁੱਜੇ ਸਨ। ਪਾਰਟੀ ਵਿੱਚ ਮੁੜ ਸ਼ਾਮਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਪਾਰਟੀ ਨਹੀਂ ਛੱਡੀ।
ਸੁਖਬੀਰ ਬਾਦਲ ਨੇ ਮੰਗੀ ਮਾਫੀ
ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ। ਸਗੋਂ ਪਾਰਟੀ ਨੇ ਉਨ੍ਹਾਂ ਨੂੰ ਕਿਸੇ ਕਾਰਨ ਕੱਢ ਦਿੱਤਾ ਸੀ। ਜੋ ਹਮੇਸ਼ਾ ਪਰਿਵਾਰ ਵਿੱਚ ਹੁੰਦਾ ਹੀ ਰਹਿੰਦਾ ਹੈ। ਸੁਖਬੀਰ ਬਾਦਲ ਨੇ ਲਗਾਤਾਰ ਫੋਨ ਕਰਕੇ ਮਾਫੀ ਵੀ ਮੰਗੀ। ਉਹ ਇਸ ਗੱਲ ਤੋਂ ਵੀ ਸ਼ਰਮਿੰਦਾ ਵੀ ਹਨ ਕਿ ਇੱਕ ਬਹੁਤ ਹੀ ਉੱਚੇ ਕੱਦ ਦਾ ਵਿਅਕਤੀ ਮੇਰੇ ਤੋਂ ਮੁਆਫੀ ਕਿਉਂ ਮੰਗ ਰਹੇ ਹਨ। ਜਦੋਂ ਪਰਿਵਾਰ ਹੈ ਤਾਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ।
ਮੈਂ ਕਦੇ ਪਾਰਟੀ ਨਹੀਂ ਛੱਡੀ - ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ । ਉਹ ਹਮੇਸ਼ਾ ਪਾਰਟੀ ਦੇ ਨਾਲ ਸੀ। ਬੇਗੋਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸੇ ਹੋਰ ਪਾਰਟੀ ਦੇ ਆਗੂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਕਿਉਂਕਿ ਪ੍ਰਕਾਸ਼ ਸਿੰਘ ਬਾਦਲ 35 ਸਾਲਾਂ ਤੋਂ ਲਗਾਤਾਰ ਉਨ੍ਹਾਂ ਦੇ ਆਏ ਹਨ। ਇਸ ਲਈ ਕਿਸੇ ਹੋਰ ਆਗੂ ਨੂੰ ਕੋਈ ਅਧਿਕਾਰ ਨਹੀਂ ਹੈ ਅਤੇ ਨਾ ਹੀ ਆਉਣ ਦਿੱਤਾ ਜਾਵੇਗਾ। ਕਿਉਂਕਿ ਬੇਗੋਵਾਲ ਅਕਾਲੀ ਦਲ ਦਾ ਗੜ੍ਹ ਹੈ ਅਤੇ ਇੱਥੋਂ ਹੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ।