ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਾਂਗਰਸ ਪਾਰਟੀ ਜੁਆਇਨ ਕੀਤੀ। ਕਾਂਗਰਸ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪਾਰਟੀ ਪ੍ਰਧਾਨ ਰਾਜਾ ਵੜਿੰਗ ਇਸ ਸਮੇਂ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ ਸਨ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ, ਪਰ ਉਹ ਹਾਰ ਗਏ ਸਨ। ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ਉੱਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ।
ਰਾਜਨੀਤਿਕ ਕੈਰੀਅਰ
2007 ਅਤੇ 2012: ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਵਿਧਾਇਕ ਚੁਣੇ ਗਏ।
2012 ਤੋਂ 2017: ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾਈ।
ਜੁਲਾਈ 2021: ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਿਆਨ ਦਿੱਤੇ, ਜਿਸ ਕਾਰਨ ਉਨ੍ਹਾਂ ਨੂੰ ਭਾਜਪਾ ਵਿੱਚੋਂ ਕੱਢ ਦਿੱਤਾ ਗਿਆ।
ਅਗਸਤ 2021: ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ
2022: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਨ ਸਭਾ ਚੋਣ ਲੜੀ ਪਰ ਹਾਰ ਗਏ।