ਇੱਕ ਪਾਸੇ ਜਿੱਥੇ ਪਹਾੜਾਂ 'ਤੇ ਬਰਫ਼ ਪੈ ਰਹੀ ਹੈ। ਉੱਥੇ ਹੀ ਦੂਜੇ ਪਾਸੇ, ਦਿੱਲੀ-ਐਨਸੀਆਰ, ਹਰਿਆਣਾ-ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਛੱਤੀਸਗੜ੍ਹ-ਝਾਰਖੰਡ ਸਮੇਤ ਮੈਦਾਨੀ ਇਲਾਕਿਆਂ ਵਿੱਚ ਠੰਡ ਅਤੇ ਸੰਘਣੀ ਧੁੰਦ ਲੋਕਾਂ ਲਈ ਇੱਕ ਸਮੱਸਿਆ ਬਣ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ ਵਿੱਚ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ
ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ ਦਾ ਤਾਪਮਾਨ 3.7 ਡਿਗਰੀ ਘੱਟ ਗਿਆ। ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 3.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਕਾਰਨ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਪੰਜਾਬ ਦੇ 11 ਜ਼ਿਲ੍ਹਿਆਂ 'ਚ ਅਲਰਟ ਜਾਰੀ
ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਦ੍ਰਿਸ਼ਟੀ ਕਾਫ਼ੀ ਘੱਟ ਸਕਦੀ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ, ਬਿਜਲੀ ਡਿੱਗਣ ਅਤੇ ਤੂਫ਼ਾਨ ਦੀ ਵੀ ਸੰਭਾਵਨਾ ਹੈ।
ਸੰਘਣੀ ਧੁੰਦ ਅਤੇ ਠੰਢ ਦੇ ਕਾਰਨ, ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਆਦੇਸ਼ 13 ਜਨਵਰੀ ਤੋਂ 18 ਜਨਵਰੀ ਤੱਕ ਲਾਗੂ ਰਹੇਗੀ।
ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਸਮਾਂ
1. ਸਿੰਗਲ ਸ਼ਿਫਟ ਸਕੂਲ
ਸਟਾਫ਼ ਦਾ ਸਮਾਂ : ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ
ਵਿਦਿਆਰਥੀਆਂ ਦਾ ਸਮਾਂ: ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ
2. ਡਬਲ ਸ਼ਿਫਟ ਸਕੂਲ (ਕਲਾਸ 6 ਅਤੇ ਇਸ ਤੋਂ ਉੱਪਰ)
ਸਟਾਫ਼ ਦਾ ਸਮਾਂ: ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ।
ਵਿਦਿਆਰਥੀਆਂ ਦਾ ਸਮਾਂ: ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ
3. ਕਲਾਸ 1 ਤੋਂ 5ਵੀਂ ਤੱਕ
ਸਟਾਫ਼ ਦਾ ਸਮਾਂ: ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ
ਵਿਦਿਆਰਥੀਆਂ ਦਾ ਸਮਾਂ: ਦੁਪਹਿਰ 12:30 ਵਜੇ ਤੋਂ 3:30 ਵਜੇ ਤੱਕ