ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਰ ਵਿਚ ਭਲਕੇ 3 ਅਪ੍ਰੈਲ ਨੂੰ ਬੱਸ ਅੱਡੇ 2 ਘੰਟਿਆਂ ਲਈ ਬੰਦ ਕੀਤੇ ਜਾ ਰਹੇ ਹਨ। ਰੋਡਵੇਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਐਲਾਨ ਕੀਤਾ ਹੈ। ਜਲੰਧਰ ਸਮੇਤ ਸੂਬੇ ਦੇ ਸਾਰੇ ਬੱਸ ਸਟੈਂਡ 2 ਘੰਟਿਆਂ ਲਈ ਬੰਦ ਕੀਤੇ ਜਾਣਗੇ।
6 ਅਪ੍ਰੈਲ ਤੋਂ ਕੁੱਚੇ ਮੁਲਾਜ਼ਮਾਂ ਦੀ ਹੜਤਾਲ
ਇਸ ਤੋਂ ਇਲਾਵਾ 6, 7 ਅਤੇ 8 ਅਪ੍ਰੈਲ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਮੰਗਾਂ ਕਾਫੀ ਦੇਰ ਤੋਂ ਲਟਕ ਰਹੀਆਂ ਹਨ, ਉਨ੍ਹਾਂ ਦਾ ਕੋਈ ਹੱਲ ਨਹੀਂ ਹੋ ਰਿਹਾ।
ਅਜੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਲੰਮੇ ਸਮੇਂ ਤੋਂ ਗੱਲਬਾਤ ਕਰ ਰਹੇ ਹਾਂ। ਪਰ ਅੱਜ ਤੱਕ ਸਾਡੀ ਇੱਕ ਵੀ ਮੰਗ ਸਰਕਾਰ ਨੇ ਨਹੀਂ ਮੰਨੀ। ਸਰਕਾਰ ਨਾਲ ਗੱਲਬਾਤ ਸ਼ੁਰੂ ਹੋਏ 3 ਸਾਲ ਹੋ ਗਏ ਹਨ।
ਸੁਣਵਾਈ ਨਾ ਹੋਣ ਕਾਰਨ ਕੀਤਾ ਇਹ ਐਲਾਨ
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਛੋਟੇ-ਮੋਟੇ ਪ੍ਰਦਰਸ਼ਨ ਵੀ ਕੀਤੇ, ਪਰ ਕੁਝ ਹਾਸਲ ਨਹੀਂ ਹੋਇਆ। ਅਸੀਂ ਪਹਿਲਾਂ ਸੋਚਿਆ ਕਿ ਸਾਡੀ ਹੜਤਾਲ ਕਾਰਨ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਰ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਜਿਸ ਕਾਰਨ ਸਾਨੂੰ ਇਹ ਐਲਾਨ ਕਰਨਾ ਪਿਆ। ਪੰਜਾਬ ਸਰਕਾਰ ਤੋਂ 10 ਹਜ਼ਾਰ ਨਵੀਆਂ ਬੱਸਾਂ ਖਰੀਦਣ ਦੀ ਮੰਗ ਕੀਤੀ ਗਈ ਹੈ।