ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਦੀ ਨਵੀਂ ਪੰਜਾਬੀ ਫਿਲਮ ਦਾਰੂ ਨਾ ਪੀਂਦਾ ਹੋਵੇ 2 ਅਗਸਤ ਨੂੰ ਸਿਨੇਮਾਘਰਾਂ ਦਾ ਸ਼ਿੰਘਾਰ ਬਣਨ ਜਾ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਦਾ ਨਿਰਦੇਸ਼ਨ ਰਾਜੀਵ ਧਿੰਗੜਾ ਨੇ ਕੀਤਾ ਹੈ, ਜੋ ਇਸ ਤੋਂ ਪਹਿਲਾਂ ਕਈ ਚਰਚਿਤ ਪੰਜਾਬੀ ਤੇ ਹਿੰਦੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।
'ਬਰੋਕਸਵੁੱਡ ਫਿਲਮਜ਼' ਦੇ ਬੈਨਰ ਹੇਠ ਬਣੀ ਫਿਲਮ
ਰਿਪੋਰਟ ਮੁਤਾਬਕ 'ਬਰੋਕਸਵੁੱਡ ਫਿਲਮਜ਼' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਬਿੱਗ ਸੈਟਅੱਪ ਪੰਜਾਬੀ ਫੀਚਰ ਫਿਲਮ ਵਿਚ ਅਮਰਿੰਦਰ ਗਿੱਲ, ਜਫ਼ਰੀ ਖਾਨ, ਸੋਹਿਲਾ ਕੌਰ ਅਤੇ ਪੁਖਰਾਜ ਸੰਧੂ ਮੁੱਖ ਭੂਮਿਕਾਵਾਂ ਵਿਚ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰ ਵੀ ਮਹੱਤਵਪੂਰਨ ਸਪੋਰਟਿੰਗ ਕਿਰਦਾਰਾਂ ਵਿੱਚ ਵਿਖਾਈ ਦੇਣਗੇ।
'ਸ਼ਰਾਬ ਪੀਣਾ ਸਿਹਤ ਅਤੇ ਰਿਸ਼ਤਿਆਂ ਲਈ ਹਾਨੀਕਾਰਕ ਹੈ'...ਦੀ ਟੈਗਲਾਇਨ ਅਧੀਨ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਅਤੇ ਸੰਦੇਸ਼ਮਕ ਫਿਲਮ ਦਾ ਲੇਖਨ ਹਰਪ੍ਰੀਤ ਸਿੰਘ ਜਵੰਦਾ ਅਤੇ ਨਥਾਨ ਜੈਂਡਰੋਂ ਦੁਆਰਾ ਕੀਤਾ ਗਿਆ ਹੈ, ਜਿੰਨ੍ਹਾਂ ਤੋਂ ਇਲਾਵਾ ਫਿਲਮ ਨਾਲ ਜੁੜੇ ਕੁਝ ਹੋਰ ਖਾਸ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਦਿਲਚਸਪ ਕਹਾਣੀਸਾਰ ਆਧਾਰਿਤ ਇਸ ਫਿਲਮ ਦੇ ਸਹਿ ਨਿਰਮਾਤਾ ਸੁਨੀਲ ਸ਼ਰਮਾ, ਦਰਸ਼ਨ ਸ਼ਰਮਾ, ਸੁਖਵਿੰਦਰ ਭਾਚੂ, ਚਰਨਪ੍ਰੀਤ ਬਲ, ਐਸੋਸੀਏਟ ਨਿਰਮਾਤਾ ਕਿੰਜਲ ਨਗਦਾ, ਕਾਰਜਕਾਰੀ ਨਿਰਮਾਤਾ ਸਮੀਰ ਚੀਮਾ ਹਨ।
ਜ਼ਿਆਦਾਤਰ ਸ਼ੂਟਿੰਗ ਵਿਦੇਸ਼ ਵਿਚ ਹੋਈ
ਦਾਰੂ ਨਾ ਪੀਂਦਾ ਹੋਵੇ ਫਿਲਮ 02 ਅਗਸਤ 2024 ਨੂੰ ਦੇਸ਼ ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਇਸ ਫਿਲਮ ਦੀ ਸ਼ੂਟਿੰਗ ਜਿਆਦਾਤਰ ਵਿਦੇਸ਼ੀ ਖਿੱਤਿਆਂ ਵਿੱਚ ਕੀਤੀ ਗਈ ਹੈ, ਜਿਸ ਦਾ ਨਿਰਮਾਣ ਅਮਰਿੰਦਰ ਗਿੱਲ ਦੇ ਘਰੇਲੂ ਪ੍ਰੋਡੋਕਸ਼ਨ ਹਾਊਸ ਰਿਦਮ ਬੁਆਏਜ਼ ਦੀ ਬਜਾਏ ਬਾਹਰੀ ਨਿਰਮਾਤਾਵਾਂ ਵੱਲੋਂ ਕੀਤਾ ਗਿਆ ਹੈ, ਜਦਕਿ ਅਮਰਿੰਦਰ ਗਿੱਲ ਅਪਣੇ ਹੋਮ ਪ੍ਰੋਡੋਕਸ਼ਨ ਦੀਆਂ ਫਿਲਮਾਂ ਵਿੱਚ ਕੰਮ ਕਰਨਾ ਜ਼ਿਆਦਾ ਪਸੰਦ ਕਰਦੇ ਆ ਰਹੇ ਹਨ।
ਨਵਾਂ ਟਰੈਕ 'ਜੁਦਾ 3' ਹੋਇਆ ਸੀ ਰਿਲੀਜ਼
ਦੱਸ ਦੇਈਏ ਕਿ ਹਾਲ ਹੀ ਵਿੱਚ ਅਮਰਿੰਦਰ ਗਿੱਲ ਆਪਣੇ ਨਵੇਂ ਟਰੈਕ 'ਜੁਦਾ 3' ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ। ਉਹ ਬਤੌਰ ਐਕਟਰ ਘੱਟ, ਪਰ ਨਿਰਮਾਤਾ ਦੇ ਰੂਪ ਵਿੱਚ ਜਿਆਦਾ ਕਾਰਜਸ਼ੀਲ ਨਜ਼ਰੀ ਆਉਂਦੇ ਹਨ, ਜਿਸ ਦਾ ਇਜ਼ਹਾਰ ਉਨ੍ਹਾਂ ਦੇ ਪ੍ਰੋਡੋਕਸ਼ਨ ਹਾਊਸ ਅਧੀਨ ਪੇਸ਼ ਕੀਤੀਆਂ ਜਾ ਰਹੀਆਂ ਅਤੇ ਹੋਰਨਾਂ ਐਕਟਰਜ਼ ਦੀਆਂ ਲੀਡ ਭੂਮਿਕਾਵਾਂ ਨਾਲ ਸਜੀਆਂ ਫਿਲਮਾਂ ਲਗਾਤਾਰ ਕਰਵਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਹੀ ਅਗਲੇ ਦਿਨਾਂ ਵਿੱਚ ਸਾਹਮਣੇ ਆਵੇਗੀ ਹਰੀਸ਼ ਵਰਮਾ, ਸਿੰਮੀ ਚਾਹਲ ਸਟਾਰਰ 'ਗੋਲਕ ਬੁਗਨੀ ਬੈਂਕ ਤੇ ਬਟੂਆ 2', ਜੋ ਇੰਗਲੈਂਡ ਵਿਖੇ ਮੁਕੰਮਲ ਕਰ ਲਈ ਗਈ ਹੈ।