ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ, ਜੋ ਕਿ ਅਜੇ ਵੀ ਚੱਲ ਰਹੀ ਹੈ ਪਰ ਬੁੱਧਵਾਰ ਨੂੰ ਯਾਤਰਾ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਸ ਦੌਰਾਨ ਅਮਰਨਾਥ ਯਾਤਰਾ ਦੇ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਦੀ ਘਟਨਾ ਵਿੱਚ ਇੱਕ ਮਹਿਲਾ ਸ਼ਰਧਾਲੂ ਦੀ ਮੌਤ ਹੋ ਗਈ ਹੈ। ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਰਾਜਸਥਾਨ ਦੀ 55 ਸਾਲਾ ਸੋਨਾ ਬਾਈ ਵਜੋਂ ਹੋਈ ਹੈ।
ਯਾਤਰਾ ਅੱਜ ਲਈ ਮੁਲਤਵੀ ਕਰ ਦਿੱਤੀ ਗਈ
ਸੂਤਰਾਂ ਅਨੁਸਾਰ, ਬੁੱਧਵਾਰ ਨੂੰ ਬਾਲਟਾਲ ਰੂਟ 'ਤੇ ਰੇਲਪਥਰੀ ਨੇੜੇ ਜ਼ੈੱਡ ਮੋੜ 'ਤੇ ਯਾਤਰਾ ਮਾਰਗ 'ਤੇ ਪਹਾੜ ਤੋਂ ਅਚਾਨਕ ਮੀਂਹ ਦਾ ਪਾਣੀ ਡਿੱਗਣ ਕਾਰਨ ਜ਼ਮੀਨ ਖਿਸਕ ਗਈ। ਜਿਸ ਕਾਰਨ ਅਮਰਨਾਥ ਯਾਤਰਾ ਪਹਿਲਗਾਮ ਅਤੇ ਬਾਲਟਾਲ ਬੇਸ ਕੈਂਪ ਦੋਵਾਂ ਤੋਂ ਅੱਜ 17 ਜੁਲਾਈ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਈ
ਇਸ ਵੇਲੇ, ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 9 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਮਾਪਤ ਹੋਵੇਗੀ। ਹੁਣ ਤੱਕ 2.47 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ।