ਜਲੰਧਰ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ। ਚੁਗਿਟੀ 'ਚ ਵਾਪਰੇ ਇਸ ਹਾਦਸੇ ਵਿਚ ਟਰਾਲੇ ਨਾਲ ਟਕਰਾਉਣ ਤੋਂ ਬਾਅਦ ਐਂਬੂਲੈਂਸ ਪਲਟ ਗਈ। ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋ ਗਈ।
ਐਂਬੂਲੈਂਸ ਡਰਾਈਵਰ ਦੀ ਮੌਤ
ਜਾਣਕਾਰੀ ਅਨੁਸਾਰ ਐਂਬੂਲੈਂਸ ਚਾਲਕ ਮਰੀਜ਼ ਨੂੰ ਲੈ ਕੇ ਚੁਗਿਟੀ ਪੁਲ ’ਤੇ ਜਲੰਧਰ ਵੱਲ ਆ ਰਿਹਾ ਸੀ ਕਿ ਸੜਕ ਹਾਦਸੇ ਵਿੱਚ ਐਂਬੂਲੈਂਸ ਪਲਟ ਗਈ। ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਦੀ ਮੌਤ ਹੋ ਗਈ। ਜਦਕਿ ਉਕਤ ਐਂਬੂਲੈਂਸ 'ਚ ਮੌਜੂਦ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ
ਜ਼ਖਮੀ ਮਰੀਜ਼ ਨੂੰ ਦੂਜੀ ਐਂਬੂਲੈਂਸ ਦੀ ਮਦਦ ਨਾਲ ਰਾਮਾ ਮੰਡੀ ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਐਂਬੂਲੈਂਸ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਂਬੂਲੈਂਸ ਪਲਟ ਗਈ ਅਤੇ ਐਂਬੂਲੈਂਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੌਕੇ 'ਤੇ ਪੁੱਜੀ ਪੁਲਸ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਤੋਂ ਚੁੱਕ ਕੇ ਸੜਕ ਕਿਨਾਰੇ ਲਿਜਾਇਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਹੈ।