ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਕੇਂਦਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦਰਅਸਲ, 25 ਜੂਨ 1975 ਨੂੰ ਤਤਕਾਲੀ ਇੰਦਰਾ ਗਾਂਧੀ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਸੀ। ਹੁਣ ਇਸ ਦੇ ਮੱਦੇਨਜ਼ਰ ਮੋਦੀ ਸਰਕਾਰ ਨੇ ਕਾਂਗਰਸ ਨੂੰ ਘੇਰ ਲਿਆ ਹੈ ਅਤੇ ਇਸ ਦਿਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਘੋਸ਼ਿਤ ਕੀਤਾ ਹੈ।
ਅਮਿਤ ਸ਼ਾਹ ਦੇ ਟਵੀਟ ਕਰ ਕਹੀਆਂ ਇਹ ਗੱਲਾਂ
ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਅਤੇ ਦੇਸ਼ ‘ਤੇ ਐਮਰਜੈਂਸੀ ਲਗਾ ਕੇ ਸਾਡੇ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਵੀ ਦਬਾ ਦਿੱਤਾ ਗਿਆ।
ਪੀਐਮ ਮੋਦੀ ਨੇ ਅਮਿਤ ਸ਼ਾਹ ਦੇ ਟਵੀਟ ਨੂੰ ਕੀਤਾ ਰੀਟਵੀਟ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਅਮਿਤ ਸ਼ਾਹ ਦੇ ਟਵੀਟ ਨੂੰ ਰਿਟਵੀਟ ਕਰਦੀਆਏ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਲਿੱਖਿਆ ਕਿ ਇਹ ਦਿਨ ਉਨ੍ਹਾਂ ਸਾਰਿਆਂ ਨੂੰ ਸ਼ਰਧਾਜੰਲੀ ਦੇਣ ਦਾ ਦਿਨ ਹੋਵੇਗਾ, ਜਿਹੜੇ ਤਾਨਾਸ਼ਾਹੀ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਏ।
ਸਰਕਾਰ ਨੇ ਨੋਟੀਫਿਕੇਸ਼ਨ ‘ਚ ਕੀ ਕਿਹਾ?
ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 25 ਜੂਨ 1975 ਨੂੰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ, ਮੌਜੂਦਾ ਸਰਕਾਰ ਵੱਲੋਂ ਸੱਤਾ ਦੀ ਘੋਰ ਦੁਰਵਰਤੋਂ ਕੀਤੀ ਗਈ ਸੀ ਅਤੇ ਭਾਰਤ ਦੇ ਲੋਕਾਂ ‘ਤੇ ਵਧੀਕੀਆਂ ਅਤੇ ਅੱਤਿਆਚਾਰ ਕੀਤੇ ਗਏ ਸਨ। ਅਤੇ ਜਦੋਂ ਕਿ ਭਾਰਤ ਦੇ ਲੋਕਾਂ ਦਾ ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਮਜ਼ਬੂਤ ਲੋਕਤੰਤਰ ਵਿੱਚ ਪੱਕਾ ਵਿਸ਼ਵਾਸ ਹੈ।