ਪੰਜਾਬ 'ਚ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿਚ 1 ਲੱਖ 97 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।
ਅੰਮ੍ਰਿਤਪਾਲ ਦੀ ਜਿੱਤ 'ਤੇ ਜੇਲ੍ਹ 'ਚ ਵੰਡੀਆਂ ਮਠਿਆਈਆਂ
ਅੰਮ੍ਰਿਤਪਾਲ ਸਿੰਘ ਨੂੰ ਫਤਵਾ ਮਿਲਣ ਤੋਂ ਬਾਅਦ ਉਸ ਦੇ ਮਾਪੇ ਆਪਣੇ ਸੰਸਦ ਮੈਂਬਰ ਪੁੱਤਰ ਨੂੰ ਜਿੱਤ ਦਾ ਸਰਟੀਫਿਕੇਟ ਲੈ ਕੇ ਜੇਲ੍ਹ ਪੁੱਜੇ। ਇਸ ਦੌਰਾਨ ਜੇਲ੍ਹ ਮੁਲਾਜ਼ਮਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ।
ਅੰਮ੍ਰਿਤਪਾਲ ਨੇ ਖਡੂਰ ਸਾਹਿਬ ਵਾਸੀਆਂ ਦਾ ਕੀਤਾ ਧੰਨਵਾਦ
ਐਡਵੋਕੇਟ ਖਾਲਸਾ ਨੇ ਦੱਸਿਆ ਸੀ ਕਿ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੀ ਸੰਗਤ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਚੋਣ ਜਿੱਤ ਕੇ ਉਨ੍ਹਾਂ ਨੂੰ ਫਤਵਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਜੂਨ ਵਿੱਚ ਜੇਲ੍ਹ ਤੋਂ ਬਾਹਰ ਆ ਜਾਣਗੇ । ਉਹ ਮੰਗਲਵਾਰ ਸ਼ਾਮ ਨੂੰ ਦਿੱਲੀ ਏਅਰਪੋਰਟ ਤੋਂ ਫਲਾਈਟ ਲੈ ਕੇ ਡਿਬਰੂਗੜ੍ਹ ਪਹੁੰਚੇ ਸੀ । ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਨ 'ਤੇ ਵਧਾਈ ਦਿੱਤੀ।
ਅੰਮ੍ਰਿਤਪਾਲ ਸਿੰਘ 'ਤੇ ਐਨ.ਐਸ.ਏ ਅਤੇ ਜੇਲ ਤੋਂ ਰਿਹਾਅ ਹੋਣ ਬਾਰੇ ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਗਿਆ ਵੱਡਾ ਫਤਵਾ ਕਾਨੂੰਨੀ ਪ੍ਰਕਿਰਿਆ ਤੋਂ ਪਰੇ ਹੈ। ਸੁਪਰੀਮ ਕੋਰਟ ਨੇ ਕਈ ਮਾਮਲਿਆਂ ਵਿੱਚ ਕਿਹਾ ਹੈ ਕਿ ਲੋਕ ਰਾਜ ਕਰਦੇ ਹਨ। ਇਹ ਜਨਤਕ ਸ਼ਾਸਨ ਦਾ ਮੂਲ ਅਤੇ ਬੁਨਿਆਦੀ ਸਿਧਾਂਤ ਹੈ ਕਿ ਜਨਤਕ ਫ਼ਤਵੇ ਨੂੰ ਸਾਰਿਆਂ ਨੂੰ ਸਵੀਕਾਰ ਕਰਨਾ ਪੈਂਦਾ ਹੈ।
ਅੰਮ੍ਰਿਤਪਾਲ ਨੂੰ ਕੀਤਾ ਜਾਂ ਸਕਦਾ ਰਿਹਾਅ
ਉਨ੍ਹਾਂ ਕਿਹਾ ਕਿ ਇਸ ਲਈ ਜਦੋਂ ਜਨਤਾ ਨੇ ਅੰਮ੍ਰਿਤਪਾਲ ਸਿੰਘ ਨੂੰ ਇੰਨਾ ਵੱਡਾ ਫਤਵਾ ਦਿੱਤਾ ਹੈ ਤਾਂ ਮੇਰੇ ਹਿਸਾਬ ਨਾਲ ਕਿਸੇ ਕਾਨੂੰਨੀ ਪ੍ਰਕਿਰਿਆ ਦੀ ਲੋੜ ਨਹੀਂ ਹੈ, ਜਿਸ ਕਾਰਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਨਤਾ ਦੇ ਇਸ ਵੱਡੇ ਫਤਵੇ ਨੂੰ ਪ੍ਰਵਾਨ ਕਰਨਾ ਪਵੇਗਾ ਅਤੇ ਉਸਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।