ਖਬਰਿਸਤਾਨ ਨੈੱਟਵਰਕ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨ ਤਾਰਨ ਤੋਂ ਉਪ ਚੋਣ ਲੜੇਗੀ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਕਿਉਂਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਜਿੱਤੇ ਸੋਨ ਅਤੇ ਤਰਨ ਤਾਰਨ ਇਸ ਲੋਕ ਸਭਾ ਸੀਟ ਦੇ ਅਧੀਨ ਆਉਂਦਾ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਹਿਲਾਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। ਪਹਿਲਾਂ ਹੋਈਆਂ ਸਾਰੀਆਂ ਉਪ ਚੋਣਾਂ ਵਿੱਚ, ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ ਪਰ ਇਹ ਸੀਟ ਖਡੂਰ ਸਾਹਿਬ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ।
NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅੰਮ੍ਰਿਤਪਾਲ
ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਜਦਕਿ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ ਤੇ ਉਨ੍ਹਾਂ ਤੋਂ ਐਨ ਐਸ ਏ ਵੀ ਹਟਾ ਦਿੱਤਾ ਗਿਆ ਹੈ।