ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਤੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ 2 ਕਿਲੋ ਮੈਥਾਮਫੇਟਾਮਾਈਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਚੀਨੀ ਪਿਸਤੌਲ ਅਤੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਡੀਜੀਪੀ ਨੇ ਟਵੀਟ ਵਿੱਚ ਲਿਖਿਆ ਕਿ ਅੰਮ੍ਰਿਤਸਰ ਵਿੱਚ ਪੁਲਿਸ ਨੇ ਚੀਨੀ ਪਿਸਤੌਲ, 2 ਕਿਲੋ ਡਰੱਗ, ਡਰੋਨ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਪੁਲਿਸ ਨੇ ਆਪਣੇ ਇੱਕ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।